ਅਫੀਮ, ਪਿਸਤੌਲ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਅਫੀਮ ਪਿਸਤੌਲ ਤੇ ਡਰੱਗ ਮਨੀ ਸਮੇਤ 1 ਗ੍ਰਿਫ਼ਤਾਰ
Publish Date: Mon, 13 Oct 2025 10:36 PM (IST)
Updated Date: Mon, 13 Oct 2025 10:38 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ 480 ਗ੍ਰਾਮ ਅਫੀਮ, ਇਕ ਪਿਸਤੌਲ ਤੇ 48,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਵਾਸੀ ਨੈਸ਼ਨਲ ਐਵੇਨਿਊ ਰਾਮਾ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਉਸਨੂੰ ਪਿੰਡ ਨੇੜੇ ਇਕ ਸ਼ਮਸ਼ਾਨਘਾਟ ਦੇ ਬਾਹਰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਅਫੀਮ ਪਹੁੰਚਾਉਣ ਜਾ ਰਿਹਾ ਸੀ। ਜਾਂਚ ’ਚ ਸਾਹਮਣੇ ਆਇਆ ਹੈ ਕਿ ਉਸਨੇ ਪਹਿਲਾਂ ਨਸ਼ੀਲੇ ਪਦਾਰਥ ਸਪਲਾਈ ਕੀਤੇ ਸਨ ਤੇ ਪੈਸੇ ਇਕੱਠੇ ਕੀਤੇ ਸਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ’ਚ ਸ਼ਾਮਲ ਹੋਰ ਵਿਅਕਤੀਆਂ ਦੇ ਨਾਮ ਜਲਦੀ ਹੀ ਸਾਹਮਣੇ ਆਉਣਗੇ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜ ਵਿਰੋਧੀ ਅਨਸਰਾਂ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ।