ਲਵਕੁਸ਼ ਚੌਕ ਨੇੜੇ ਨਸ਼ੇ ਸਮੇਤ 1 ਹਿਰਾਸਤ ’ਚ
ਲਵਕੁਸ਼ ਚੌਕ ਨੇੜੇ ਨਸ਼ੇ ਸਮੇਤ 1 ਹਿਰਾਸਤ ’ਚ
Publish Date: Sat, 24 Jan 2026 06:49 PM (IST)
Updated Date: Sun, 25 Jan 2026 04:16 AM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਲਗਾਤਾਰ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਵੱਲੋਂ ਲਵਕੁਸ਼ ਚੌਕ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਹਿਰਾਸਤ ’ਚ ਲਿਆ ਗਿਆ। ਨੌਜਵਾਨ ਸ਼ੱਕੀ ਹਾਲਾਤਾਂ ’ਚ ਇਕ ਖਾਲੀ ਪਲਾਟ ’ਚ ਬੈਠਾ ਸੀ, ਜਿਸ ਕਾਰਨ ਗਸ਼ਤ ਕਰ ਰਹੀ ਪੁਲਿਸ ਟੀਮ ਨੂੰ ਸ਼ੱਕ ਹੋਇਆ। ਪੁਲਿਸ ਮੌਕੇ ਤੇ ਪਹੁੰਚੀ ਤੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਫੜ ਲਿਆ ਤੇ ਪੁੱਛਗਿੱਛ ਲਈ ਥਾਣੇ ਲੈ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਤੇ ਸ਼ੱਕੀ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨੌਜਵਾਨ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਹਾਲਾਂਕਿ ਅਜੇ ਤੱਕ ਨਸ਼ੀਲੇ ਪਦਾਰਥਾਂ ਦੀ ਮਾਤਰਾ ਤੇ ਕਿਸਮ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਪੂਰੀ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਜਾਰੀ ਰਹੇਗੀ ਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।