ਰੈਡੀਮੇਡ ਗਾਰਮੈਂਟਸ ਦੀ ਦੁਕਾਨ ਤੋਂ 10 ਗੱਟੂ ਬਰਾਮਦ
ਰੇਡੀਮੇਡ ਗਾਰਮੈਂਟਸ ਦੀ ਦੁਕਾਨ ਤੋਂ ਚਾਈਨਾ ਡੋਰ ਦੇ 10 ਗੱਟੂ ਬਰਾਮਦ
Publish Date: Thu, 15 Jan 2026 06:42 PM (IST)
Updated Date: Fri, 16 Jan 2026 04:07 AM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਪੁਲਿਸ ਨੇ ਮੇਨ ਬਾਜ਼ਾਰ ਵਿਖੇ ਸਥਿਤ ਰੈਡੀਮੇਡ ਗਾਰਮੈਂਟਸ ਦੀ ਦੁਕਾਨ ਤੋਂ ਪਲਾਸਟਿਕ ਡੋਰ ਦੇ 10 ਗੱਟੂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਨੇ ਦੱਸਿਆ ਕਿ ਇਕ ਸਮਾਜ ਸੇਵੀ ਸੰਸਥਾ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਅੱਪਰਾ ਦੇ ਮੇਨ ਬਾਜ਼ਾਰ ’ਚ ਸਥਿਤ ਰੈਡੀਮੇਡ ਗਾਰਮੈਂਟਸ ਦੀ ਦੁਕਾਨ ’ਤੇ ਪਲਾਸਟਿਕ ਡੋਰ ਵੇਚੀ ਜਾ ਰਹੀ ਹੈ। ਉਨ੍ਹਾਂ ਸਮੇਤ ਪੁਲਿਸ ਪਾਰਟੀ ਉਕਤ ਦੁਕਾਨ ’ਤੇ ਛਾਪੇਮਾਰੀ ਕਰ ਕੇ ਪਲਾਸਟਿਕ ਡੋਰ ਦੇ 10 ਗੱਟੂ ਬਰਾਮਦ ਕੀਤੇ ਹਨ ਤੇ ਦੁਕਾਨ ਮਾਲਕ ਅਸ਼ਵਨੀ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਸੁਖਦੇਵ ਸਿੰਘ ਔਲਖ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪਲਾਸਟਿਕ ਡੋਰ ਵੇਚਦਾ ਹੈ ਤਾਂ ਉਹ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ ਕਿਉਂਕਿ ਉਕਤ ਡੋਰ ਬਹੁਤ ਹੀ ਖ਼ਤਰਨਾਕ ਹੈ।