ਫਿਲੌਰ ’ਚ 10 ਉਮੀਦਵਾਰਾਂ ਨੇ ਭਰੇ ਕਾਗ਼ਜ਼
ਨਗਰ ਕੌਂਸਲ ਚੋਣਾਂ ਲਈ ਫਿਲੌਰ ’ਚ 10 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Publish Date: Fri, 15 May 2026 06:55 PM (IST)
Updated Date: Fri, 15 May 2026 06:57 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਭਰ ’ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ ਅੱਜ 10 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਐੱਸਡੀਐੱਮ ਦਫ਼ਤਰ ਵਿੱਚ ਰਿਟਰਨਿੰਗ ਅਫਸਰ ਰਾਜ ਕੁਮਾਰ ਡੀਐੱਫਐੱਸਓ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਪੇਪਰ ਦਾਖਲ ਨਹੀਂ ਕੀਤੇ ਗਏ ਸਨ, ਜਦਕਿ ਅੱਜ ਤਿੰਨ ਆਜ਼ਾਦ ਉਮੀਦਵਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੱਤ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕਰਵਾਏ ਹਨ। ਉਨ੍ਹਾਂ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਹੈ ਤੇ 19 ਮਈ ਨੂੰ ਕਾਗਜ਼ਾਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।