- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
30 ਤੱਕ ਪ੍ਰਾਪਰਟੀ ਟੈਕਸ ’ਤੇ ਮਿਲੇਗੀ 10 ਫ਼ੀਸਦੀ ਛੋਟ : ਈਓ ਜਗਤਾਰ ਸਿੰਘ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ :
ਨਗਰ ਪੰਚਾਇਤ ਸ਼ਾਹਕੋਟ ਵੱਲੋਂ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜਸਾਧਕ ਅਫ਼ਸਰ ਜਗਤਾਰ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਮੌਜੂਦ ਰਿਹਾਇਸ਼ੀ, ਵਪਾਰਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਨਾਲ ਸਬੰਧਤ ਪ੍ਰਾਪਰਟੀਆਂ 'ਤੇ ਟੈਕਸ ਜਮ੍ਹਾਂ ਕਰਵਾਉਣ ਤੇ 10 ਪ੍ਰਤੀਸ਼ਤ ਛੋਟ 30 ਸਤੰਬਰ ਤੱਕ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਆਪਣੀਆਂ ਪ੍ਰਾਪਰਟੀਆਂ ਦਾ ਟੈਕਸ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ ਗਿਆ, ਉਹ 30 ਸਤੰਬਰ ਤੱਕ ਹਰ ਹਾਲਤ ਵਿੱਚ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਬਾਅਦ ਵਿੱਚ ਲੱਗਣ ਵਾਲੀ ਪੈਨਲਟੀ ਤੇ ਵਿਆਜ ਦੇ ਬੋਝ ਤੋਂ ਬਚਿਆ ਜਾ ਸਕੇ। ਈਓ ਜਗਤਾਰ ਸਿੰਘ ਨੇ ਦੱਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਵੀ ਨਗਰ ਪੰਚਾਇਤ ਦਾ ਦਫ਼ਤਰ ਖੁੱਲ੍ਹਾ ਰੱਖਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਮੇਂ ਸਿਰ ਟੈਕਸ ਜਮ੍ਹਾਂ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਹਾ ਲੈਣ।