100 ਉੱਦਮੀ ਔਰਤਾਂ ਨੂੰ ਕੀਤਾ ਸਨਮਾਨਿਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Fri, 13 Mar 2026 09:31 PM (IST)
Updated Date: Fri, 13 Mar 2026 09:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਵੈ-ਸਹਾਇਤਾ ਗਰੁੱਪਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵਲੋਂ ਮਹਿਲਾ ਉੱਦਮੀ ਸਨਮਾਨ-2026 ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਤਹਿਤ ਸਥਾਨਕ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ਦੇ ਸਵੈ-ਸਹਾਇਤਾ ਗਰੁੱਪਾਂ ਦੀਆਂ 100 ਮਹਿਲਾ ਉੱਦਮੀਆਂ ਦਾ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿੱਵਿਆ ਪੀ, ਸਹਾਇਕ ਕਮਿਸ਼ਨਰ ਮੁਕਲਿਨ ਆਰ, ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਕ੍ਰਿਸ਼ਨਾ ਭਗਤ, ਸ਼ੋਭਾ ਭਗਤ, ਹਰਮਿੰਦਰ ਕੌਰ, ਆਸ਼ਾ ਸਮਰਾਏ, ਐਡਵੋਕੇਟ ਸਿਮਰਨਜੀਤ ਕੌਰ ਰੰਧਾਵਾ, ਸੰਗੀਤਾ ਕਪੂਰ, ਸੁਲੇਖਾ ਸ਼ਰਮਾ ਤੇ ਹੋਰ ਸ਼ਖਸਤੀਆਂ ਵੀ ਮੌਜੂਦ ਸਨ। ਇਸ ਮੌਕੇ ਐੱਚ.ਐੱਮ.ਵੀ.ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਵੰਨਗੀ ਵੀ ਪੇਸ਼ ਕੀਤੀ ਗਈ।