v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਅੱਜ ਜ਼ਿਲ੍ਹੇ 'ਚ ਪੰਜ ਹੋਰ ਮਰੀਜ਼ਾਂ ਦੀ ਜਾਨ ਲੈ ਲਈ ਤੇ 101 ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਇਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ 'ਚ 101 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਤੇ 5 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 61800 ਦੇ ਕਰੀਬ ਪੁੱਜ ਗਈ ਤੇ ਮੌਤਾਂ ਦਾ ਅੰਕੜਾ 1425 ਹੋ ਗਿਆ।

Posted By: Sarabjeet Kaur