ਨਗਰ ਕੀਰਤਨ ਨਾਲ 11 ਰੋਜ਼ਾ ਆਗਮਨ ਪੁਰਬ ਸਮਾਗਮ ਆਰੰਭ
ਨਗਰ ਕੀਰਤਨ ਨਾਲ ਆਰੰਭ ਹੋਇਆ 11 ਰੋਜ਼ਾ ਆਗਮਨ ਪੁਰਬ ਸਮਾਗਮ
Publish Date: Sun, 03 May 2026 07:00 PM (IST)
Updated Date: Mon, 04 May 2026 04:14 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸਿੰਘ ਸਭਾ ਗੁਰੂ ਅਮਰਦਾਸ ਨਗਰ ਤੋਂ ਅੰਮ੍ਰਿਤ ਵੇਲੇ ਨਗਰ ਕੀਰਤਨ ਸਜਾ ਕੇ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗਿਆਰਾਂ ਦਿਨਾਂ ਦੇ ਸਮਾਗਮਾਂ ਦੀ ਲੜੀ ਦੀ ਆਰੰਭਤਾ ਕੀਤੀ ਗਈ। ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਮਰਦਾਸ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਵਾਜਿਆਂ ਤੇ ਨਗਾਰੇ ਦੀ ਗੂੰਜ ਨਾਲ ਆਰੰਭ ਹੋ ਕੇ ਆਸਪਾਸ ਦੇ ਇਲਾਕਿਆਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਵਰ੍ਹਦੇ ਮੀਂਹ ’ਚ ਬੇਅੰਤ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਚੱਲ ਕੇ ਗੁਰਬਾਣੀ ਦਾ ਜਾਪ ਕੀਤਾ। ਵੱਖ ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਤੇ ਬੇਅੰਤ ਪਦਾਰਥਾਂ ਦੇ ਲੰਗਰਾਂ ਨਾਲ ਸੰਗਤਾਂ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਕਾਲੀਆ ਫਾਰਮ ਵਿਖੇ ਗੁਰਦਵਾਰਾ ਕਾਲੀਆ ਫਾਰਮ ਤੇ ਮਾਈ ਭਾਗੋ ਸੇਵਾ ਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉਤੇ ਫੁੱਲਾਂ ਦੀ ਵਰਖਾ ਤੋਂ ਇਲਾਵਾ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਸੰਗਤਾਂ ਲਈ ਕੁਲਫੀਆਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਪ੍ਰਧਾਨ, ਸਕੱਤਰ ਬਲਬੀਰ ਸਿੰਘ, ਸਹਾਇਕ ਸਕੱਤਰ ਜੁਗਿੰਦਰ ਸਿੰਘ ਭੋਗਲ, ਹਰਜੀਤ ਸਿੰਘ ਬਾਠ, ਜਸਵਿੰਦਰ ਸਿੰਘ ਨਾਗੀ, ਪ੍ਰਿਤਪਾਲ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ ਬਾਠ, ਗੁਰਪ੍ਰੀਤ ਸਿੰਘ ਭਾਟੀਆ, ਗੁਰਦੁਆਰਾ ਕਾਲੀਆ ਫਰਮ ਦੇ ਪ੍ਰਧਾਨ ਬਲਦੇਵ ਸਿੰਘ, ਮਾਈ ਭਾਗੋ ਸੇਵਾ ਦਲ ਦੇ ਪ੍ਰਧਾਨ ਗੁਰਦੀਪ ਸਿੰਘ, ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ, ਦਰਸ਼ਨ ਸਿੰਘ, ਜਗਰੂਪ ਸਿੰਘ, ਮੱਖਣ ਸਿੰਘ, ਵਿਜੇ ਕੁਮਾਰ, ਵਰਿੰਦਰ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰ ਕੇ ਲਾਹਾ ਪ੍ਰਾਪਤ ਕੀਤਾ।