ਆਗਮਨ ਪੁਰਬ ਨੂੰ ਸਮਰਪਿਤ 11 ਰੋਜ਼ਾ ਗੁਰਮਤਿ ਸਮਾਗਮ ਸੰਪੰਨ
ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 11 ਰੋਜ਼ਾ ਗੁਰਮਤਿ ਸਮਾਗਮ ਸੰਪੰਨ
Publish Date: Sun, 10 May 2026 08:32 PM (IST)
Updated Date: Mon, 11 May 2026 04:15 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸਿੰਘ ਸਭਾ ਗੁਰੂ ਅਮਰਦਾਸ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨੂੰ ਸਮਰਪਿਤ ਨਗਰ ਕੀਰਤਨ ਨਾਲ ਆਰੰਭ ਹੋਇਆ 11 ਦਿਨਾਂ ਦਾ ਸਮਾਗਮ ਜੈਕਾਰਿਆਂ ਦੀ ਗੂੰਜ ਨਾਲ ਸੰਪੰਨ ਹੋਇਆ। ਰੋਜ਼ਾਨਾ ਸ਼ਾਮ ਦੇ ਵਿਸ਼ੇਸ਼ ਸਮਾਗਮਾਂ ਵਿਚ ਭਾਈ ਰਾਜਬੀਰ ਸਿੰਘ ਹਜ਼ੂਰੀ ਰਾਗੀ, ਭਾਈ ਏਕਮਜੋਤ ਸਿੰਘ, ਭਾਈ ਸਰਬਜੀਤ ਸਿੰਘ ਖਡੂਰ ਸਾਹਿਬ, ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਕਥਾ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਅਵਤਾਰ ਸਿੰਘ ਧਾਰੋਵਾਲੀ ਦੇ ਜੱਥਿਆ ਨੇ ਕੀਰਤਨ ਅਤੇ ਕਥਾ ਦੀ ਹਾਜ਼ਰੀ ਭਰੀ। ਅਖੀਰਲੇ ਦਿਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅੰਮ੍ਰਿਤ ਵੇਲੇ ਤੋਂ ਦੁਪਹਿਰ ਤੱਕ ਵਿਸ਼ੇਸ਼ ਦੀਵਾਨ ਸਜਣਗੇ। ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ,ਹਜ਼ੂਰੀ ਰਾਗੀ, ਭਾਈ ਦਿਲਦੀਪ ਸਿੰਘ ਲੁਧਿਆਣੇ ਵਾਲੇ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਬਲਜੀਤ ਸਿੰਘ ‘ਕਥਾਵਾਚਕ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਕਥਾ ਕੀਰਤਨ ਦੀ ਹਾਜ਼ਰੀ ਭਰੀ।ਗੁਰੂ ਕੇ ਲੰਗਰ ਅਤੁੱਟ ਵਰਤੇ। ਸਮਾਗਮ ਵਿੱਚ ਪ੍ਰਧਾਨ ਹਰਪਾਲ ਸਿੰਘ, ਸਕੱਤਰ ਬਲਵੀਰ ਸਿੰਘ, ਸਹਾਇਕ ਸਕੱਤਰ ਜੁਗਿੰਦਰ ਸਿੰਘ ਭੋਗਲ, ਹਰਜੀਤ ਸਿੰਘ ਬਾਨ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਬਾਠ, ਮਨਜਿੰਦਰ ਸਿੰਘ ਆਦਿ ਸੰਗਤਾਂ ਨੇ ਗੁਰੂ ਘਰ ਚ ਹਾਜ਼ਰੀ ਤਰ ਕੇ ਆਪਣਾ ਜੀਵਨ ਸਫਲਾ ਕੀਤਾ।