ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ ਦਾ 263 ਮਰੀਜ਼ਾਂ ਨੇ ਲਿਆ ਲਾਹਾ
ਕੋਟ ਗਰੇਵਾਲ ਵਿਖੇ ਅੱਖਾਂ ਦਾ 11ਵਾਂ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ ਲਗਾਇਆ
Publish Date: Mon, 24 Nov 2025 06:25 PM (IST)
Updated Date: Mon, 24 Nov 2025 06:25 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਕਰੀਬੀ ਪਿੰਡ ਕੋਟ ਗਰੇਵਾਲ ਵਿਖੇ 11ਵਾਂ ਅੱਖਾਂ ਦਾ ਚੈੱਕਅੱਪ, ਆਪੇ੍ਸ਼ਨ ਕੈਂਪ ਤੇ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਐੱਨਆਰਆਈ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦੇਵਅਸ਼ੀਸ਼ ਸੇਠ ਨੇ ਦੱਸਿਆ ਕਿ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਡਾ. ਸੇਠ ਅੱਖਾਂ ਦਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਵਾਲਿਆਂ ਵੱਲੋਂ ਕੈਂਪ ਦੌਰਾਨ ਆਏ ਹੋਏ 263 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਚਿੱਟੇ ਮੋਤੀਏ, ਕਾਲੇ ਮੋਤੀਏ ਦੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ 36 ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ। ਇਸ ਕੈਂਪ ਦੌਰਾਨ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਤੇ ਅਪ੍ਰੇਸ਼ਨ ਲਈ ਮਰੀਜ਼ਾਂ ਨੂੰ ਲਿਆਉਣ ਤੇ ਛੱਡਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਕੈਂਪ ਚ ਮਸ਼ਹੂਰ ਸੇਠ ਹਸਪਤਾਲ ਦੇ ਡਾਕਟਰਾਂ ਦੀ ਟੀਮ ਚ ਡਾ. ਦੇਵਅਸ਼ੀਸ਼ ਸੇਠ, ਡਾ. ਜੇਐੱਲ ਸੇਠ, ਜੈਸਮੀਨ ਕੌਰ, ਪ੍ਰਿਯੰਕਾ, ਹਰਵਿੰਦਰ, ਅਮਨਪ੍ਰੀਤ, ਅਜੀਤ ਰਾਮ, ਅੰਜੂ, ਦਲਜੀਤ, ਰੁਪਿੰਦਰ, ਹਰਬਲਾਸ ਨੇ ਸਟਾਫ਼ ਵੱਲੋਂ ਆਪੋ-ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਕੈਂਪ ਦੌਰਾਨ ਪ੍ਰਬੰਧਕਾਂ ਵੱਲੋਂ ਚਾਹ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਯੂਕੇ ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।