- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਫਾਬਾਦ ਵਿਖੇ 12ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਜ਼ਦੀਕੀ ਪਿੰਡ ਸੈਫਾਬਾਦ (ਫਿਲੌਰ) ’ਚ ਜੈ ਮਾਂ ਭਗਵਤੀ ਕਲੱਬ ਵੱਲੋਂ 12ਵਾਂ ਵਿਸ਼ਾਲ ਭਗਵਤੀ ਜਗਰਾਤਾ 18 ਅਕਤੂਬਰ ਨੂੰ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ। ਧਾਰਮਿਕ ਸਮਾਗਮ ਦੌਰਾਨ ਤਾਰਾ ਰਾਣੀ ਵੱਲੋਂ ਕਥਾ ਕੀਤੀ ਗਈ, ਜਦਕਿ ਸੁਮਨ ਵਰਮਾ ਨਵਾਂ ਸ਼ਹਿਰ ਤੇ ਪ੍ਰਦੀਪ ਚਾਵਲਾ ਫਿਲੌਰ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਐਂਕਰ ਨੇ ਆਪਣੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜਵਾਲਾ ਜੀ ਤੋਂ ਮਹਾਮਾਈ ਦੀ ਪਵਿੱਤਰ ਜੋਤ ਲਿਆਂਦੀ ਗਈ। ਇਸ ਵਿਸ਼ਾਲ ਜਾਗਰਣ ਦਾ ਪ੍ਰਬੰਧ ਗ੍ਰਾਮ ਪੰਚਾਇਤ ਸੈਫਾਬਾਦ, ਸਮੂਹ ਨਗਰ ਨਿਵਾਸੀਆਂ ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਨੇ ਮਾਂ ਭਗਵਤੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਡਾ. ਕੁਲਦੀਪ ਰਾਏ, ਸਰਪ੍ਰਸਤ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੋਸਾਇਟੀ ਪੰਜਾਬ ਬਾਬਾ ਸੁਖਵਿੰਦਰ ਸਿੰਘ, ਮੁੱਖ ਸੇਵਾਦਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ, ਨੰਗਲ ਬੇਟ ਆਲੋਵਾਲ ਤਰਸੇਮ ਰੁਪਾਣਾ, ਪ੍ਰਧਾਨ ਵਿਮੁਕਤ ਜਾਤੀਆਂ ਪੰਜਾਬ ਬਲਦੇਵ ਸਿੰਘ ਖਹਿਰਾ, ਸਾਬਕਾ ਵਿਧਾਇਕ ਤੇ ਰਾਜਿੰਦਰ ਸੰਧੂ, ਸੀਨੀਅਰ ਕਾਂਗਰਸੀ ਆਗੂ ਸਮੇਤ ਕਈ ਰਾਜਨੀਤਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜੈ ਮਾਂ ਭਗਵਤੀ ਕਲੱਬ ਦੇ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਪ੍ਰੀਤਮ ਰਾਮ ਸ਼ੌਂਕੀ ਨੇ ਮਾਂ ਭਗਵਤੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਜੀਤ ਰਾਮ, ਕੈਸ਼ੀਅਰ ਪੱਪੂ ਰਾਮ, ਪੰਮੀ ਪੰਡਿਤ, ਸਿੰਦਰ ਰਾਮ, ਸੁਖਦੇਵ ਰਾਮ, ਦਲਵੀਰ, ਗੁਰਮੇਲ ਰਾਮ ਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।