15 ਨੂੰ ਹੋਵੇਗੀ ਅਕਾਲੀ ਦਲ ਦੀ ਇਕੱਤਰਤਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 09 May 2026 08:03 PM (IST)
Updated Date: Sat, 09 May 2026 08:05 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ਹਿਰੀ ਅਤੇ ਜਲੰਧਰ ਦਿਹਾਤੀ ਦੇ ਕੌਮੀ ਅਹੁਦੇਦਾਰਾਂ ਦੀ ਮੀਟਿੰਗ ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ ਦੀ ਅਗਵਾਈ ਵਿੱਚ ਹੋਈ। ਇਕੱਤਰ ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ, ਅਹੁਦੇਦਾਰ, ਮੈਂਬਰ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਜਥੇਦਾਰ, ਇਸਤਰੀ ਵਿੰਗ, ਪੋਲੀਟੀਕਲ ਅਫੇਅਰ ਕਮੇਟੀ, ਮੈਂਬਰ ਐੱਸਜੀਪੀਸੀ, ਸਾਬਕਾ ਵਿਧਾਇਕ, ਸਮੂਹ ਲੀਡਰਸ਼ਿਪ ਸਾਹਿਬਾਨਾਂ ਦੀ ਇਕੱਤਰਤਾ ਜਲੰਧਰ ਦੇ ਵਿਕਟੋਰੀਆ ਗਾਰਡਨ ਮੈਰਿਜ ਪੈਲੇਸ ਫਗਵਾੜਾ ਰੋਡ ਵਿਖੇ 15 ਮਈ ਨੂੰ ਸਵੇਰੇ 11 ਵਜੇ ਹੋਣ ਵਾਲੀ ਮੀਟਿੰਗ ਦੀ ਤਿਆਰੀ ਸਬੰਧੀ ਵਿਚਾਰਾਂ ਹੋਈਆਂ ਅਤੇ ਲੁੜੀਂਦੇ ਪ੍ਰਬੰਧਾਂ ਲਈ ਸਾਰੇ ਮੈਂਬਰਾਂ ਨੇ ਆਪੋ-ਆਪਣੇ ਸੁਝਾਅ ਦਿੱਤੇ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਹ ਪਹਿਲੀ ਅਹੁਦੇਦਾਰਾਂ ਦੀ ਵੱਡੀ ਮੀਟਿੰਗ ਹੋਣ ਜਾ ਰਹੀ ਹੈ ਅਤੇ ਇਹ ਸੁਭਾਗ ਜਲੰਧਰ ਜ਼ਿਲ੍ਹੇ ਨੂੰ ਪ੍ਰਾਪਤ ਹੋਇਆ ਕਿ ਉਹ ਇਸ ਦੀ ਮੇਜਬਾਨੀ ਕਰਨ। ਉਨ੍ਹਾਂ ਅਪੀਲ ਕੀਤੀ ਕਿ ਮਾਝੇ, ਮਾਲਵੇ ਅਤੇ ਦੁਆਬੇ ਦੇ ਸਮੁੱਚੇ ਲੋਕ ਇਸ ਮੀਟਿੰਗ ਵਿੱਚ ਸ਼ਾਮਲ ਹੋਣ। ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਭੂਮਿਕਾ ਬਾਰੇ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਾਨੂੰਨ 2026 ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਪਾਰਟੀ ਦੀ ਮਜ਼ਬੂਤੀ ਲਈ ਸਮੂਹਿਕ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਜਥੇਦਾਰ ਵਡਾਲਾ ਤੋਂ ਇਲਾਵਾ ਮਹਿੰਦਰ ਪਾਲ ਸਿੰਘ ਬਿਨਾਕਾ, ਜਗਜੀਤ ਸਿੰਘ ਗਾਬਾ, ਹਰਜੀਤ ਕੌਰ ਤਲਵੰਡੀ, ਸਿਮਰਜੀਤ ਕੌਰ ਸਿੱਧੂ, ਅਮਰਜੀਤ ਸਿੰਘ ਕਿਸ਼ਨਪੁਰਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਖਵੰਤ ਸਿੰਘ ਰੋਲੀ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਚੀਮਾ, ਤਜਿੰਦਰ ਸਿੰਘ ਸਿਆਲ, ਜਰਨੈਲ ਸਿੰਘ ਗੜਦੀਵਾਲ ਆਦਿ ਅਹੁਦੇਦਾਰ ਸ਼ਾਮਲ ਸਨ।