150 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਤਲਵਣ ਵਿਖੇ 150 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
Publish Date: Wed, 09 Sep 2026 10:25 PM (IST)
Updated Date: Wed, 09 Sep 2026 10:28 PM (IST)
-ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕੀਤਾ ਸਵਾਗਤ, ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ : ਬਿਲਗਾ ਹਲਕੇ ਦੇ ਪਿੰਡ ਤਲਵਣ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 150 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪਿੰਡ ਤਲਵਣ ’ਚ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ 3 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚ ਖੇਡ ਮੈਦਾਨ, ਆਮ ਆਦਮੀ ਕਲੀਨਿਕ, ਰਸਤਿਆਂ, ਛੱਪੜਾਂ ਤੇ ਸੜਕਾਂ ਸਮੇਤ ਹੋਰ ਵਿਕਾਸ ਕਾਰਜ ਸ਼ਾਮਲ ਹਨ। ਵਿਕਾਸ ਕਾਰਜਾਂ ਸਦਕਾ ਪਿੰਡ ਦਾ ਮੁਹਾਂਦਰਾ ਬਦਲਿਆ ਹੈ ਤੇ ਲੋਕ ਵਿਕਾਸ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਲਾਕੇ ਦੇ ਲੋਕ ਲਗਾਤਾਰ ਪਾਰਟੀ ਨਾਲ ਸੰਪਰਕ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰ ਰਹੇ ਹਨ। ਤਲਵਣ ’ਚ ਵੱਡੀ ਗਿਣਤੀ ’ਚ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਆਮ ਆਦਮੀ ਪਾਰਟੀ ਲਈ ਵੱਡੀ ਕਾਮਯਾਬੀ ਹੈ। ਇਸ ਮੌਕੇ ਸਰਪੰਚ ਰੇਸ਼ਮਾ, ਮਹਿਲਾ ਕੋਆਰਡੀਨੇਟਰ ਸਰਬਜੀਤ ਕੌਰ ਜੌਹਲ, ਬਲਾਕ ਪ੍ਰਧਾਨ ਜਤਿੰਦਰ ਸਿੰਘ, ਜਸਪ੍ਰੀਤ ਸਿੰਘ ਰੋਜ਼ਰ ਅਤੇ ਮਿਸਤਰੀ ਮਸਤਾਨ ਮੁਹੰਮਦ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ। ਪਾਰਟੀ ਵਿੱਚ ਸ਼ਾਮਲ ਹੋਏ ਪਰਮਜੀਤ ਸਿੰਘ ਸਮਰਾ, ਛਿੰਦਾ ਪੰਚ, ਦਿਲਬਾਗ ਸਾਬਕਾ ਪੰਚ, ਰਾਣਾ, ਮੁਹੰਮਦ ਸਦੀਕ, ਲਿਆਕਤ ਅਲੀ ਆਦਿ ਹਾਜ਼ਰ ਸਨ।