ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੀ ਕੀਤੀ ਸ਼ੁਰੂਆਤ ਤਹਿਤ ਹਲਕਾ ਆਦਮਪੁਰ ਦੀਆਂ ਸਮੂਹ ਸਹਿਕਾਰੀ ਸੁਸਾਇਟੀਆਂ ਦੇ ਖਪਤਕਾਰਾਂ ਦਾ 16 ਕਰੋੜ ਰੁਪਏ ਕਰਜ਼ਾ ਅੱਜ ਮਾਫ਼ ਕੀਤਾ ਜਾਵੇਗਾ। ਹਲਕਾ ਇੰਚਾਰਜ ਤੇ ਪੰਜਾਬ ਟੈਕਨੀਕਲ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਗਰੀਬ ਵਰਗ ਲਈ ਕਈ ਨਵੀਆਂ ਸਕੀਮਾਂ ਬਣਾ ਰਹੀ ਹੈ ਤੇ ਸੂਬਾ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮਾਫੀ ਸਮਾਗਮ ਆਦਮਪੁਰ ਨਹਿਰ ਨਜ਼ਦੀਕ ਪੈਂਦੇ ਪੈਲੇਸ ਵਿਚ ਕੀਤਾ ਜਾਵੇਗਾ, ਜਿਸ ਵਿਚ ਵਿਧਾਨ ਸਭਾ ਆਦਮਪੁਰ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਸਕੱਤਰ, ਪ੍ਰਧਾਨ, ਖਪਤਕਾਰ ਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੇ ਪੈਨ੍ਹਨਾਂ ਅਤੇ ਸ਼ਗਨ ਸਕੀਮ ਦੀ ਰਕਮ ਵਿਚ ਵਾਧਾ ਕਰ ਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਦਿੱਤੀ ਹੈ, ਉਥੇ 3 ਰੁਪਏ ਸਸਤੀ ਬਿਜਲੀ ਦਾ ਐਲਾਨ ਕਰ ਕੇ ਸੂਬੇ ਦੇ ਹਰ ਵਰਗ ਨੂੰ ਸਹੂਲਤ ਵੀ ਪੰਜਾਬ ਸਰਕਾਰ ਨੇ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਸੁਰਿੰਦਰ ਸਿੰਘ ਸੁਦਾਣਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲੀ, ਮਾਰਕੀਟ ਕਮੇਟੀ ਮੈਂਬਰ ਜਸਵੀਰ ਸਿੰਘ ਸੈਣੀ, ਸਤਨਾਮ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਸੋਹਣ ਲਾਲ ਤੇ ਹੋਰ ਮੌਜੂਦ ਸਨ।