ਰਾਕੇਸ਼ ਗਾਂਧੀ, ਜਲੰਧਰ : ਐਤਵਾਰ ਨੂੰ ਪੁਲਿਸ ਨੇ 243 ਟ੍ਰੈਫਿਕ ਚਲਾਨ ਕੀਤੇ ਤੇ ਮਾਸਕ ਨਾ ਪਾਉਣ ਵਾਲੇ 174 ਲੋਕਾਂ ਦੇ ਚਲਾਨ ਕਰਕੇ 87,000 ਰੁਪਏ ਜੁਰਮਾਨਾ ਕੀਤਾ। ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਮਾਸਕ ਨਾ ਪਹਿਨਣ ਵਾਲੇ ਲੋਕਾਂ ਖਿਲਾਫ਼ ਸ਼ਖਤ ਕਾਰਵਾਈ ਨੂੰ ਜਾਰੀ ਰਖਦੇ ਹੋਏ 'ਮਿਸ਼ਨ ਫ਼ਤਿਹ' ਤਹਿਤ ਹੁਣ ਤੱਕ 4787 ਲੋਕਾਂ ਨੂੰ 17.39 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਮਾਸਕ ਨਾ ਪਹਿਨ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 4787 ਲੋਕਾਂ ਤੋਂ ਹੁਣ ਤਕ 17.39 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੋਮ ਕੁਆਰੰਟੀਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 23000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 282 ਲੋਕਾਂ ਨੂੰ 30600 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੁਣ ਤੱਕ 30964 ਟਰੈਫਿਕ ਚਲਾਨ ਕਰਕੇ 1914 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।