ਜੇਐੱਨਐੱਨ, ਜਲੰਧਰ: ਰਾਜ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਚੌਥੇ ਦਿਨ ਤੰਦਰੁਸਤ ਹੋਣ ਵਾਲਿਆਂ ਤੋਂ ਘੱਟ ਰਹੀ। ਸ਼ੁੱਕਰਵਾਰ ਨੂੰ ਜਿੱਥੇ 1755 ਲੋਕ ਪਾਜ਼ੇਟਿਵ ਪਾਏ ਗਏ, ਉੱਥੇ 2550 ਲੋਕ ਕੋਰੋਨਾ ਨੂੰ ਮਾਤ ਦੇਣ 'ਚ ਸਫਲ ਹੋਏ ਹਨ। ਇਸੇ ਤਰ੍ਹਾਂ 'ਚ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਕੁਝ ਘੱਟ ਹੋਣ ਲੱਗਿਆ ਹੈ। ਸ਼ੁੱਕਰਵਾਰ ਨੂੰ 55 ਲੋਕ ਕੋਰੋਨਾ ਦਾ ਸ਼ਿਕਾਰ ਬਣੇ ਹਨ। ਰਾਜ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 3103 ਪਹੁੰਚ ਗਈ। ਏ ਇਸੇ ਤਰ੍ਹਾਂ ਕੁੱਲ 1,06,695 ਪਾਜ਼ੇਟਿਵ ਮਰੀਜ਼ਾਂ 'ਚੋਂ 84,025 ਵਿਅਕਤੀ ਤੰਦਰੁਸਤ ਹੋ ਚੁੱਕੇ ਹਨ।

ਸ਼ੁੱਕਰਵਾਰ ਨੂੰ ਸਭ ਤੋਂ ਜ਼ਿਆਦਾ 22 ਲੋਕ ਜਲੰਧਰ 'ਚ ਪਾਜ਼ੇਟਿਵ ਪਾਏ ਗਏ। ਇਸੇ ਤਰ੍ਹਾਂ ਲੁਧਿਆਣਾ 'ਚ 185, ਮੋਹਾਲੀ 'ਚ 177, ਅੰਮ੍ਰਿਤਸਰ 'ਚ 171 ਅਤੇ ਪਟਿਆਲਾ 'ਚ 118 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ।

ਇਸ ਤੋਂ ਇਲਾਵਾ ਲੁਧਿਆਣਾ 'ਚ ਸੱਤ, ਜਲੰਧਰ ਅਤੇ ਅੰਮ੍ਰਿਤਸਰ 'ਚ ਛੇ-ਛੇ, ਪਟਿਆਲਾ ਤੇ ਹੁਸ਼ਿਆਰਪੁਰ 'ਚ ਪੰਜ-ਪੰਜ ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ।

Posted By: Jagjit Singh