Jalandhar Coronavirus Update : ਕੋਰੋਨਾ ਨਾਲ ਇਕ ਮੌਤ, 19 ਪਾਜ਼ੇਟਿਵ ਲੋਕ ਆਏ ਸਾਹਮਣੇ
Publish Date:Mon, 18 Jan 2021 04:36 PM (IST)
v>
ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨਾਲ ਅੱਜ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਤੇ 19 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ 'ਚ 19 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਤੇ ਇਕ ਮਰੀਜ਼ ਦੀ ਮੌਤ ਹੋ ਗਈ। ਇਸ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 20373 ਹੋ ਗਈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 660 ਤਕ ਪੁੱਜ ਗਈ। ਓਧਰ ਅੱਜ ਸਰਕਾਰੀ ਤੇ ਗ਼ੈਰ-ਸਰਕਾਰੀ ਹਸਪਤਾਲਾਂ 'ਚੋਂ 30 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।
Posted By: Amita Verma