ਪਾਬੰਦੀਸ਼ੁਦਾ ਗੋਲੀਆਂ ਤੇ ਸ਼ਰਾਬ ਸਮੇਤ 2 ਗ੍ਰਿਫ਼ਤਾਰ
ਪਾਬੰਦੀਸ਼ੁਦਾ ਗੋਲੀਆਂ ਤੇ ਸ਼ਰਾਬ ਸਮੇਤ 2 ਗ੍ਰਿਫ਼ਤਾਰ
Publish Date: Tue, 28 Apr 2026 10:54 PM (IST)
Updated Date: Wed, 29 Apr 2026 04:20 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਡਲ ਥਾਣਾ ਸ਼ਾਹਕੋਟ ਦੇ ਐੱਸਐੱਚਓ ਦਿਲਬਾਗ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਤੇ ਅੰਗਰੇਜ਼ੀ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸਰਵਣ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸਆਈ ਜਗਦੇਵ ਸਿੰਘ ਨੇ ਪੁਲਿਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਦੌਰਾਨ ਅਮਰਜੀਤ ਸਿੰਘ ਉਰਫ ਜੋਗਾ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਹਾਲ ਵਾਸੀ ਪਿੰਡ ਬਿੱਲੀ ਚੁਹਾਰਮੀ (ਸ਼ਾਹਕੋਟ) ਨੂੰ ਕਾਬੂ ਕਰ ਕੇ ਉਸ ਕੋਲੋਂ 15 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏਐੱਸਆਈ ਪਰਜਿੰਦਰ ਕੌਰ ਨੇ ਪੁਲਿਸ ਪਾਰਟੀ ਨਾਲ ਇਲਾਕੇ ‘ਚ ਗਸ਼ਤ ਦੌਰਾਨ ਕੁਲਵੰਤ ਸਿੰਘ ਉਰਫ਼ ਕੰਤਾ ਵਾਸੀ ਪਿੰਡ ਪੂਨੀਆ ਨੂੰ ਕਾਬੂ ਕਰਕੇ, ਉਸ ਪਾਸੋ 8 ਬੋਤਲਾਂ ਅੰਗਰੇਜ਼ੀ ਠੇਕੇ ਦੀ ਸ਼ਰਾਬ ਮਾਰਕਾ ਰੋਇਲ ਸਟੈਗ ਵਿਸਕੀ ਬ੍ਰਾਮਦ ਕਰਕੇ ਉਸ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਮਦਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾ ਪਾਸੋ ਬ੍ਰਾਮਦ ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਲਿਆਉਣ ਸਬੰਧੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।