12 ਬਿਜਲੀ ਚੋਰਾਂ ਨੂੰ ਠੋਕਿਆ 6.96 ਲੱਖ ਦਾ ਜੁਰਮਾਨਾ
ਜਾਗਰਣ ਸੰਵਾਦਦਾਤਾ, ਜਲੰਧਰ :
Publish Date: Sat, 28 Feb 2026 09:09 PM (IST)
Updated Date: Sat, 28 Feb 2026 09:10 PM (IST)
ਜਾਗਰਣ ਸੰਵਾਦਦਾਤਾ, ਜਲੰਧਰ : ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰ ਰੋਜ਼ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਸ਼ਨਿਚਰਵਾਰ ਨੂੰ ਪਾਵਰਕਾਮ ਦੀਆਂ ਟੀਮਾਂ ਨੇ ਹਰ ਡਵੀਜ਼ਨ ਦੇ ਘਰਾਂ ਦੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ। ਇਸ ਦੌਰਾਨ ਈਸਟ ਡਵੀਜ਼ਨ ਦੇ 400, ਕੈਂਟ ਦੇ 401, ਮਾਡਲ ਟਾਊਨ ਦੇ 222, ਵੈਸਟ ਦੇ 112 ਅਤੇ ਫਗਵਾੜਾ ਡਵੀਜ਼ਨ ਦੇ 202 ਘਰਾਂ ਦੀ ਜਾਂਚ ਕੀਤੀ ਗਈ। ਕੁੱਲ 1337 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 12 ਬਿਜਲੀ ਚੋਰੀ ਦੇ ਕੇਸ ਫੜੇ ਗਏ। ਇਨ੍ਹਾਂ ਖਪਤਕਾਰਾਂ ਨੂੰ 6.96 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਗੁਲਸ਼ਨ ਚੁਟਾਨੀ ਨੇ ਕਿਹਾ ਕਿ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਕਾਰਵਾਈ ਕੀਤੀ ਜਾ ਰਹੀ ਹੈ। ਹਰ ਰੋਜ਼ ਖਪਤਕਾਰਾਂ ਦੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਨਿਚਰਵਾਰ ਨੂੰ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਜੁਰਮਾਨਾ ਲਾਇਆ ਗਿਆ ਹੈ।