ਸੜਕ ਹਾਦਸੇ ’ਚ 2 ਸਕੂਟਰੀ ਸਵਾਰ ਜ਼ਖ਼ਮੀ
ਅਜੇ ਸਿੰਘ ਨਾਗੀ, ਪੰਜਾਬੀ
Publish Date: Mon, 23 Feb 2026 06:32 PM (IST)
Updated Date: Mon, 23 Feb 2026 06:34 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਪਿੰਡ ਬੱਛੋਵਾਲ ਹਾਈਵੇ ’ਤੇ ਸੜਕ ਹਾਦਸੇ ’ਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ ਵਾਲੀ ਜਗ੍ਹਾ ’ਤੇ ਹਾਜ਼ਰ ਵਿਅਕਤੀਆਂ ਨੇ ਦੱਸਿਆ ਕਿ ਪਿੰਡ ਬੱਛੋਵਾਲ ਵੱਲੋਂ ਆਈ ਕਾਰ ਨੇ ਸਕੂਟਰੀ ਨੂੰ ਟੱਕਰ ਮਾਰੀ, ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਨ੍ਹਾਂ ਦੀ ਪਛਾਣ ਬਜ਼ੁਰਗ ਪ੍ਰੇਮ ਸਿੰਘ ਤੇ ਹਰਭਜਨ ਸਿੰਘ ਵਾਸੀ ਕੁਤਬੇਵਾਲ ਥਾਣਾ ਗੁਰਾਇਆ ਵਜੋਂ ਹੋਈ। ਮੌਕੇ ’ਤੇ ਥਾਣਾ ਫਿਲੌਰ ਦੇ ਏਐੱਸਆਈ ਜਸਵਿੰਦਰ ਸਿੰਘ ਪੁੱਜੇ, ਜਿਨ੍ਹਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।