- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾ ਦੀ ਪਛਾਣ 24 ਸਾਲਾ ਜੈਸਮੀਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਜੈਸਮੀਨ ਨੇ ਛੱਤ ਤੋਂ ਛਾਲ ਕਿਉਂ ਮਾਰੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਹਾਈਟਸ-2 ਦੇ ਡੀ ਬਲਾਕ 'ਚ ਬੁੱਧਵਾਰ ਨੂੰ ਇਕ 24 ਸਾਲਾ ਮੁਟਿਆਰ ਨੇ ਸ਼ੱਕੀ ਹਾਲਾਤ 'ਚ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 24 ਸਾਲਾ ਜੈਸਮੀਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਜੈਸਮੀਨ ਨੇ ਛੱਤ ਤੋਂ ਛਾਲ ਕਿਉਂ ਮਾਰੀ।
ਪੁਲਿਸ ਵੱਲੋਂ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਤੇ ਹੋਰ ਜਾਣਕਾਰੀ ਇਕੱਠੀ ਕਰਨ ਦੇ ਨਾਲ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਜਾਂਚ ਅਧਿਕਾਰੀ ਏਐੱਸਆਈ ਵਿਪਨ ਨੇ ਦੱਸਿਆ ਕਿ ਜੈਸਮੀਨ ਦੇ ਪਿਤਾ ਇਸ ਸਮੇਂ ਬਾਹਰ ਗਏ ਹੋਏ ਹਨ। ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਫਿਲਹਾਲ ਕਿਸੇ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਜੈਸਮੀਨ ਡਿਪ੍ਰੈਸ਼ਨ 'ਚ ਸੀ।