ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖੂਨਦਾਨ
ਕੈਂਪ ਦੌਰਾਨ 26 ਵਿਅਕਤੀਆਂ ਨੇ ਕੀਤਾ ਖੂਨਦਾਨ
Publish Date: Tue, 19 May 2026 07:04 PM (IST)
Updated Date: Wed, 20 May 2026 04:07 AM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਹੋਟਲ ਪਾਰਕ ਇਨ ਬਾਏ ਰੈਡੀਸਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ’ਚ 26 ਵਿਅਕਤੀਆਂ ਵੱਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਰਾਹੀਂ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਜੀਐੱਮ ਪ੍ਰਦੀਪ ਕੁਮਾਰ ਦੱਤਾ ਤੇ ਪ੍ਰਸੁੰਨ ਬੈਨਰਜੀ ਜੀ, ਮੈਨੇਜਰ ਵਿਕਾਸ ਕੁਮਾਰ, ਸਹਾਇਕ ਮੈਨੇਜਰ ਗੀਤਾਂਜਲੀ ਵੀ ਮੌਜੂਦ ਸਨ। ਇਸ ਕੈਂਪ ਨੂੰ ਸਫਲ ਬਣਾਉਣ ’ਚ ਯੂਥ ਬਲੱਡ ਡੋਨਰਜ਼ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਵਿਕਾਸ ਕਪੂਰ ਤੇ ਉਨ੍ਹਾਂ ਦੀ ਸਮੂਹ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਇਨ੍ਹਾਂ ਤੋਂ ਇਲਾਵਾ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਨੇਕ ਰਾਮ, ਅਮਨਦੀਪ ਸਿੰਘ, ਰੋਹਿਤ ਕੁਮਾਰ, ਵਿਹਾਨ ਤੇ ਹੋਟਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।