v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਨੇ ਅੱਜ ਜ਼ਿਲ੍ਹੇ ਅੰਦਰ ਪੰਜ ਮਰੀਜ਼ਾਂ ਦੀ ਜਾਨ ਲੈ ਲਈ ਅਤੇ 265 ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਦੁਪਹਿਰ ਬਾਅਦ ਆਈਆਂ ਰਿਪੋਰਟਾਂ 'ਚ ਅੱਜ ਜ਼ਿਲ੍ਹੇ ਵਿਚ 5 ਮਰੀਜ਼ਾਂ ਦੀ ਮੌਤ ਹੋ ਗਈ ਤੇ 265 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 356 ਹੋ ਗਈ ਹੈ ਜਦੋਂਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12300 ਦੇ ਕਰੀਬ ਪੁੱਜ ਗਈ ਹੈ।

Posted By: Amita Verma