ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਗੁਰਮਤਿ ਸਮਾਗਮ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਗੁਰਮਤਿ ਸਮਾਗਮ
Publish Date: Sun, 25 Jan 2026 08:03 PM (IST)
Updated Date: Mon, 26 Jan 2026 04:16 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਮਨਾਇਆ ਗਿਆ। ਜਿਸ ’ਚ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ, ਭਾਈ ਗੁਰਸ਼ਰਨ ਸਿੰਘ ਲੁਧਿਆਣਾ, ਭਾਈ ਹਰਜਿੰਦਰ ਸਿੰਘ ਖਾਲਸਾ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਦੇ ਜਥਿਆ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਕਨਵੀਨਰ ਕੁਲਵਿੰਦਰ ਸਿੰਘ ਲੈਂਡਲਾਰਡ, ਜਸਪ੍ਰੀਤ ਸਿੰਘ ਫੈਰੀ, ਇਸ਼ਟਪ੍ਰੀਤ ਸਿੰਘ, ਇੰਦੇਸ਼ਵਰ ਸਿੰਘ ਸੈਮੀ ਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸਾਰੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨਿਭਾਉਂਦੇ ਹੋਏ ਸੰਗਤਾਂ ਦੀ ਸੇਵਾ ਕਰਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ। ਸਟੇਜ ਦੀ ਸੇਵਾ ਇੰਦਰਪਾਲ ਸਿੰਘ ਸਕੱਤਰ ਨੇ ਨਿਭਾਈ। ਸਮਾਗਮ ’ਚ ਪ੍ਰਧਾਨ ਗੁਰਕਿਰਪਾਲ ਸਿੰਘ, ਸਾਬਕਾ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਸੀਨੀ. ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਮਨਜੀਤ ਸਿੰਘ ਠੁਕਰਾਲ, ਜਗਜੀਤ ਸਿੰਘ ਖਜਾਨਚੀ, ਅਮਨਜੀਤ ਸਿੰਘ ਭੋਲਾ ਛਾਬੜਾ, ਸਤਪਾਲ ਸਿੰਘ ਅਲਗ, ਅਕਾਲੀ ਰਛਪਾਲ ਸਿੰਘ, ਜੋਗਿੰਦਰ ਸਿੰਘ ਬਵੇਜਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਤਰਲੋਚਨ ਸਿੰਘ ਛਾਬੜਾ, ਹਰਬੰਸ ਸਿੰਘ, ਜਸਬੀਰ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ।