ਜਲੰਧਰ 'ਚ ਕੋਰੋਨਾ ਨਾਲ 3 ਹੋਰ ਮੌਤਾਂ, SHO ਤੇ ਗਰਭਵਤੀ ਔਰਤਾਂ ਸਣੇ 103 ਲੋਕਾਂ ਦੀ ਰਿਪੋਰਟ ਪਾਜ਼ੇਟਿਵ
Publish Date:Sat, 15 Aug 2020 03:00 PM (IST)
v>
ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਨੇ ਅੱਜ ਜ਼ਿਲ੍ਹੇ ਦੇ ਤਿੰਨ ਵਿਅਕਤੀਆਂ ਦੀ ਜਾਨ ਲੈ ਲਈ ਜਦੋਂਕਿ ਥਾਣਾ ਸਿਟੀ ਨਕੋਦਰ ਦੇ ਐੱਸਐੱਚਓ, ਸਾਥੀ ਪੁਲਿਸ ਮੁਲਾਜ਼ਮਾਂ ਅਤੇ ਗਰਭਵਤੀ ਔਰਤਾਂ ਸਮੇਤ 103 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 103 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆਂ ਮੌਤਾਂ ਦੀ ਗਿਣਤੀ 100 ਤੋਂ ਟੱਪ ਗਈ ਹੈ ਜਦੋਂਕਿ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 3857 ਦੇ ਕਰੀਬ ਪੁੱਜ ਗਈ ਹੈ ।
Posted By: Sunil Thapa