30 ਪਰਿਵਾਰਾਂ ਨੇ ਅਕਾਲੀ ਦਲ ਬਾਦਲ ਦਾ ਫੜਿਆ ਪੱਲਾ
ਨਕੋਦਰ ਸ਼ਹਿਰ ਦੇ 30 ਪਰਿਵਾਰਾਂ ਨੇ ਅਕਾਲੀ ਦਲ ਬਾਦਲ ਦਾ ਫੜਿਆ ਪੱਲਾ
Publish Date: Wed, 29 Apr 2026 09:17 PM (IST)
Updated Date: Wed, 29 Apr 2026 09:19 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਹਲਕਾ ਨਕੋਦਰ ਤੋਂ ਸ਼ਹਿਰ ਨਕੋਦਰ ਦੇ 30 ਪਰਿਵਾਰਾ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਸਮੂਹ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਨਕੋਦਰ ਦੇ ਕੋਆਰਡੀਨੇਟਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਵੱਲੋਂ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਨਕੋਦਰ ਤੋਂ ਕੋਆਰਡੀਨੇਟਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੋਕਪ੍ਰਿਅਤਾ ਤੇ ਪਾਰਟੀ ਪ੍ਰਧਾਨ ਵੱਲੋਂ ਆਮ ਲੋਕਾਂ ਦੇ ਹੱਕ ’ਚ ਖੜ੍ਹਨ ਤੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ 2027 ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 100% ਬਣਨੀ ਹੈ। ਆਮ ਲੋਕਾਂ ਨੂੰ ਇਹ ਗੱਲ ਦਾ ਪਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਹਰ ਵਰਗ ਦਾ ਸੋਚਦੀ ਹੈ ਚਾਹੇ ਉਹ ਮਜ਼ਦੂਰ ਹੋਵੇ ਜਾਂ ਕੋਈ ਕਾਰੋਬਾਰੀ ਹੋਵੇ ਜਾਂ ਕੋਈ ਖੇਤੀਬਾੜੀ ਨਾਲ ਸਬੰਧਤ ਕਿਸਾਨ ਹੋਵੇ ਅਕਾਲੀ ਦਲ ਹਮੇਸ਼ਾ ਹਰ ਵਰਗ ਦਾ ਖਿਆਲ ਰੱਖਦਾ ਹੈ। ਮਾਣ ਵਾਲੀ ਗੱਲ ਹੈ ਕਿ 30 ਪਰਿਵਾਰ ਵੱਖੋ ਵੱਖਰੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਆਉਣ ਵਾਲੇ 2027 ’ਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦਾ ਭਰੋਸਾ ਜਤਾਇਆ ਹੈ। ਐਡਵੋਕੇਟ ਭੁੱਲਰ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ‘ਜੀ ਆਇਆਂ’ ਆਖਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਤੇ ਹਾਰ ਪਾ ਕੇ ਸਨਮਾਨਿਤ ਕੀਤਾ। ਪਾਰਟੀ ਵਿਚ ਸ਼ਾਮਲ ਹੋਏ ਵਿਅਕਤੀਆਂ ਵਿਚ ਡਾ. ਰਾਜਵੀਰ ਸਿੰਘ, ਕਮਲਜੀਤ ਸਿੰਘ, ਪਰਮਜੀਤ ਸਿੰਘ, ਰੁਪਿੰਦਰ ਸਿੰਘ, ਸੁਖਦੇਵ ਸਿੰਘ, ਤੀਰਥ ਸਿੰਘ, ਸੰਜੀਵ ਕੁਮਾਰ, ਰਾਮ ਸਿੰਘ, ਪ੍ਰਧਾਨ ਹਰਪ੍ਰੀਤ ਕੌਰ, ਦਿਲਜੀਤ ਕੌਰ,ਪਰਮਜੀਤ ਕੌਰ, ਗੁਰਜੀਤ ਕੌਰ, ਪਰਮਜੀਤ ਕੌਰ, ਪੂਜਾ ਗੁਰੂਮਾਂਟੋ, ਸੁਨੀਤਾ, ਡਿੰਪਲ ਰਾਣੀ, ਆਸ਼ਾ ਰਾਣੀ, ਗੁਰਮੀਤ ਕੌਰ, ਪਰਮਜੀਤ ਕੌਰ, ਰਾਜ ਰਾਣੀ, ਸੁੱਖੋ ਨੀਰੂ, ਕੁਲਜੀਤ ਕੌਰ,ਜਸਵੀਰ ਕੌਰ ਭੋਲੀ ਆਦਿ ਹਾਜ਼ਰ ਸਨ।