ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕੈਂਪ ਦੌਰਾਨ 300 ਮਰੀਜ਼ਾਂ ਦਾ ਮੁਆਇਨਾ
ਸਵਾਮੀ ਪ੍ਰਾਗਾਨੰਦ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਦੌਰਾਨ 300 ਮਰੀਜ਼ਾਂ ਦਾ ਹੋਇਆ ਮੁਆਇਨਾ
Publish Date: Wed, 10 Dec 2025 07:46 PM (IST)
Updated Date: Wed, 10 Dec 2025 07:48 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸਵਾਮੀ ਪ੍ਰਾਗਾਨੰਦ ਜੀ ਐਜੂਕੇਸ਼ਨਲ ਸੁਸਾਇਟੀ ਨਕੋਦਰ ਵੱਲੋਂ ਸਿਵਲ ਪ੍ਰਸ਼ਾਸਨ ਨਕੋਦਰ ਦੇ ਸਹਿਯੋਗ ਨਾਲ ਮੁਫਤ ਅੱਖਾਂ ਦੇ ਚੈੱਕਅਪ ਤੇ ਅਪ੍ਰੇਸ਼ਨ ਕੈਂਪ ਸੱਤਿਅਮ ਗਰੁੱਪ ਆਫ਼ ਇੰਸਟੀਚਿਊਟਸ ਦੇ ਕੈਂਪਸ ’ਚ ਚੇਅਰਮੈਨ ਵਿਪਨ ਸ਼ਰਮਾ ਦੀ ਰਹਿਨੁਮਾਈ ਹੇਠ ਲਗਾਇਆ। ਇਸ ਮੌਕੇ ’ਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ ਲਗਭਗ 300 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਜਿਨ੍ਹਾਂ ’ਚੋਂ 22 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। 170 ਦੇ ਕਰੀਬ ਮਰੀਜ਼ਾਂ ਨੂੰ ਮੁਫਤ ਐਨਕਾਂ ਦਿੱਤੀਆਂ ਗਈਆਂ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਪੁੱਜੇ ਐੱਸਡੀਐੱਮ ਨਕੋਦਰ ਲਾਲ ਵਿਸ਼ਵਾਸ ਬੈਂਸ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਡਾਕਟਰਾਂ ਦੀ ਟੀਮ ਤੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਸਵਾਮੀ ਪ੍ਰਾਗਾਨੰਦ ਜੀ ਐਜੂਕੇਸ਼ਨਲ ਸੁਸਾਇਟੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ’ਤੇ ਸੱਤਿਅਮ ਗਰੁੱਪ ਆਫ਼ ਇੰਸਟੀਚਿਊਟਸ ਤੇ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਕਿਹਾ ਕਿ ਸਾਡੀਆਂ ਸੰਸਥਾਵਾਂ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਮੋਹਰੀ ਰੋਲ ਅਦਾ ਕਰਦੀਆਂ ਰਹੀਆਂ ਹਨ। ਇਸ ਮੌਕੇ ’ਤੇ ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਸ਼ਿਵਮ ਸ਼ਰਮਾ ਨੇ ਕਿਹਾ ਕਿ ਅਜਿਹੇ ਕਾਰਜ ਭਵਿੱਖ ’ਚ ਜਾਰੀ ਰਹਿਗਣਗੇ। ਇਸ ਮੌਕੇ ਮੈਨੇਜਮੈਂਟ ਕਾਲਜ ਦੇ ਪ੍ਰਿੰਸੀਪਲ ਰਾਸ਼ਿਦ ਹਮੀਦ, ਪੋਲੀਟੈਕਨਿਕਲ ਦੇ ਪ੍ਰਿੰਸੀਪਲ ਪਾਰਸ ਚੱਡਾ, ਸੱਤਿਅਮ ਸਕਿੱਲ ਸੈਂਟਰ ਦੇ ਹੈੱਡ ਮੋਹਿਤ ਕੁਮਾਰ, ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਪੰਕਜ ਸ਼ਰਮਾ ਤੇ ਮੈਨੇਜਰ ਹਰਪ੍ਰੀਤ ਸਿੰਘ ਹਾਜ਼ਰ ਸਨ l ਇਸ ਮੌਕੇ ਆਏ ਹੋਏ ਮਰੀਜ਼ਾਂ ਨੂੰ ਲੰਗਰ ਵੀ ਵਰਤਾਇਆ ਗਿਆ।