v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਨੇ ਅੱਜ ਜ਼ਿਲ੍ਹੇ ਅੰਦਰ 312 ਵਿਅਕਤੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ 'ਚ ਜ਼ਿਲ੍ਹੇ ਅੰਦਰ 312 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 11,000 ਦੇ ਕਰੀਬ ਪੁੱਜ ਗਈ ਹੈ। ਕੋਰੋਨਾ ਨੇ ਅੱਜ ਫਿਰ ਪੁਲਿਸ ਮੁਲਾਜ਼ਮਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ, ਜਿਨ੍ਹਾਂ 'ਚ ਸੀਪੀ ਦਫਤਰ ਦੇ 17 ਦੇ ਕਰੀਬ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ 7 ਮੁਲਾਜ਼ਮ ਵੀ ਪਾਜ਼ੇਟਿਵ ਪਾਏ ਗਏ ਹਨ। ਇਥੇ ਦੱਸਣਯੋਗ ਹੈ ਕਿ ਬੀਤੇ ਕੋਰੋਨਾ ਨਾਲ 9 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਜ਼ਿਲ੍ਹੇ ਦੇ 345 ਵਿਅਕਤੀ ਪਾਜ਼ੇਟਿਵ ਪਾਏ ਗਏ ਸਨ।

Posted By: Amita Verma