- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂ ਕਿ ਪਾਕਿਸਤਾਨ ਦੇ ਲਾਹੌਰ ਵਿੱਚ ਵੀ 13 ਅਗਸਤ ਨੂੰ ਇਸੇ ਤਰ੍ਹਾਂ ਦਾ ਸੈਮੀਨਾਰ ਅਤੇ ਮੋਮਬੱਤੀ ਮਾਰਚ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਰਹੱਦ 'ਤੇ ਮੋਮਬੱਤੀਆਂ ਜਗਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਆਗਿਆ ਮੰਗੀ ਗਈ ਹੈ ਅਤੇ ਇਜਾਜ਼ਤ ਨਾ ਮਿਲਣ ਦੀ ਸੂਰਤ ਵਿੱਚ ਅਟਾਰੀ-ਵਾਹਗਾ ਸਰਹੱਦ ਦੇ ਪਹਿਲੇ ਗੇਟ ਨੇੜੇ ਇਹ ਸਮਾਗਮ ਕੀਤਾ ਜਾਵੇਗਾ।

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਹ ਸੰਮੇਲਨ ਹਿੰਦ ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫਮਾ (SAFMA) ਅਤੇ ਪਾਕਿਸਤਾਨ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕ੍ਰੇਸੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਹਿੰਦ ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਚੇਅਰਮੈਨ ਸੁਰਜੀਤ ਜੱਜ ਨੇ ਦੱਸਿਆ ਕਿ 14 ਅਗਸਤ ਨੂੰ ਸਵੇਰੇ ਸਾਢੇ 9 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 'ਭਾਰਤ ਅਤੇ ਪਾਕਿਸਤਾਨ ਸਬੰਧ: ਸਮੱਸਿਆਵਾਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਸੈਮੀਨਾਰ ਹੋਵੇਗਾ, ਜਿਸ ਨੂੰ ਜਤਿਨ ਦੇਸਾਈ, ਡਾ. ਸੁੱਚਾ ਸਿੰਘ ਗਿੱਲ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੰਦੀਪ ਪਾਂਡੇ, ਰਾਮ ਮੋਹਨ ਰਾਏ, ਪ੍ਰੋਫੈਸਰ ਬਾਬਾ ਸਿੰਘ ਅਤੇ ਡਾ. ਕੁਲਦੀਪ ਸਿੰਘ ਸੰਬੋਧਨ ਕਰਨਗੇ। ਇਸ ਤੋਂ ਇਲਾਵਾ, 14 ਅਗਸਤ ਦੀ ਰਾਤ 12 ਵਜੇ ਅਟਾਰੀ-ਵਾਹਗਾ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਦੋਵਾਂ ਦੇਸ਼ਾਂ ਨੂੰ ਅਮਨ ਦਾ ਸੁਨੇਹਾ ਦਿੱਤਾ ਜਾਵੇਗਾ, ਜਦੋਂ ਕਿ ਪਾਕਿਸਤਾਨ ਦੇ ਲਾਹੌਰ ਵਿੱਚ ਵੀ 13 ਅਗਸਤ ਨੂੰ ਇਸੇ ਤਰ੍ਹਾਂ ਦਾ ਸੈਮੀਨਾਰ ਅਤੇ ਮੋਮਬੱਤੀ ਮਾਰਚ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਰਹੱਦ 'ਤੇ ਮੋਮਬੱਤੀਆਂ ਜਗਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਆਗਿਆ ਮੰਗੀ ਗਈ ਹੈ ਅਤੇ ਇਜਾਜ਼ਤ ਨਾ ਮਿਲਣ ਦੀ ਸੂਰਤ ਵਿੱਚ ਅਟਾਰੀ-ਵਾਹਗਾ ਸਰਹੱਦ ਦੇ ਪਹਿਲੇ ਗੇਟ ਨੇੜੇ ਇਹ ਸਮਾਗਮ ਕੀਤਾ ਜਾਵੇਗਾ।