350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਮਨਾਇਆ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ
Publish Date: Wed, 26 Nov 2025 04:17 PM (IST)
Updated Date: Wed, 26 Nov 2025 04:20 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾਂ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਤੇ ਗੁਰ ਇਤਿਹਾਸ ਦੀ ਸਾਂਝ ਪਾਈ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਸੁਖਪ੍ਰੀਤ ਸਿੰਘ, ਭਾਈ ਦਿਲਦੀਪ ਸਿੰਘ ਲੁਧਿਆਣਾ, ਸਤਿੰਦਰ ਪਾਲ ਸਿੰਘ ਲੁਧਿਆਣਾ ਦੇ ਕੀਰਤਨ ਜਥਿਆਂ ਨੇ ਕੀਰਤਨ ਰਾਹੀਂ ਹਾਜ਼ਰੀ ਲਗਵਾਈ। ਇਸਤਰੀ ਸਤਿਸੰਗ ਸਭਾ, ਗੁਰੂ ਤੇਗ਼ ਬਹਾਦਰ ਅਕੈਡਮੀ ਦੇ ਬੱਚਿਆਂ ਨੇ ਮਨੋਹਰ ਬਾਣੀ ਦਾ ਕੀਰਤਨ ਕੀਤਾ। ਸਟੇਜ ਸੰਚਾਲਣ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ ਗਈ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਦੇਰ ਰਾਤ ਤੱਕ ਹੋਏ ਸਮਾਗਮ ’ਚ ਭਾਈ ਤਜਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਰਾਜਪੁਰਾ ਦੋਵੇਂ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ, ਭਾਈ ਦਰਸ਼ਨ ਸਿੰਘ ਕੋਮਲ ਦੇ ਜਥੇ ਨੇ ਕੀਰਤਨ ਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚਰਨਾਂ ’ਚ ਹਾਜ਼ਰੀ ਲਗਵਾਈ। ਭਾਈ ਮਨਜੀਤ ਸਿੰਘ ਸੇਵਕ ਤੇ ਗਿਆਨੀ ਜੋਗਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਅਮਰਜੀਤ ਸਿੰਘ ਅਮਰੀ, ਰਜਿੰਦਰ ਬੇਰੀ, ਸੁਧੀਰ ਗੁਗੀ, ਹਰਜੋਤ ਸਿੰਘ ਲੱਕੀ, ਗੁਰਿੰਦਰ ਸਿੰਘ ਮਝੈਲ ਜਤਿੰਦਰ ਸਿੰਘ ਮਝੈਲ, ਭੁਪਿੰਦਰ ਪਾਲ ਸਿੰਘ ਖਾਲਸਾ ਜਸਬੀਰ ਸਿੰਘ ਦਕੋਹਾ, ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਬਲਜੀਤ ਸਿੰਘ ਸੇਠੀ, ਖਜਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ ਆਦਿ ਹਾਜ਼ਰ ਰਹੇ।