ਜੇਐੱਨਐੱਨ, ਜਲੰਧਰ : ਸੂਬੇ ਵਿਚ ਮੰਗਲਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 37 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਇਕ ਮਰੀਜ਼ ਦੀ ਮੌਤ ਹੋ ਗਈ। ਮੋਹਾਲੀ ਵਿਚ ਸਭ ਤੋਂ ਵੱਧ 8 ਮਰੀਜ਼ ਤੇ ਸੰਗਰੂਰ ਵਿਚ 7 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸੂਬੇ ਵਿਚ 37 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ। ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘਟ ਕੇ 304 ਰਹਿ ਗਈ ਹੈ। ਇਨ੍ਹਾਂ ਵਿਚੋਂ 21 ਮਰੀਜ਼ ਆਕਸੀਜਨ ਸਪੋਰਟ ’ਤੇ ਹਨ। ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ 72209 ਲੋਕਾਂ ਨੂੰ ਵੈਕਸੀਨ ਲਾਈ ਗਈ।

Posted By: Jagjit Singh