ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 37ਵੀਂ ਬਰਸੀ ਮਨਾਈ
ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 37ਵੀਂ ਸਾਲਾਨਾ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ
Publish Date: Sun, 17 May 2026 07:18 PM (IST)
Updated Date: Mon, 18 May 2026 04:13 AM (IST)

ਵੱਖ-ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ਾਂ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਵਾਲਿਆਂ ਦੀ 37ਵੀਂ ਬਰਸੀ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਪਿੰਡ ਰਾਏਪੁਰ-ਰਸੂਲਪੁਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ (ਬਾਬੇ ਜੌੜੇ), ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ’ਚ ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਪਹੁੰਚੇ ਸੰਤ-ਮਹਾਪੁਰਸ਼ਾਂ, ਸਮਾਜਿਕ ਤੇ ਰਾਜਨੀਤਕ ਆਗੂਆਂ ਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਸੰਤ-ਮਹਾਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਧਾਰਮਿਕ ਦੀਵਾਨ ਦੌਰਾਨ ਸੰਤ ਬਾਬਾ ਨਿਰਮਲ ਦਾਸ ਜੀ, ਬੇਗਮਪੁਰਾ ਭਜਨ ਮੰਡਲੀ, ਕੀਰਤਨੀ ਜਥਿਆਂ, ਰਾਗੀ ਜਥਿਆਂ ਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਨਾਰੀ ਸ਼ਕਤੀ ਫਾਊਂਡੇਸ਼ਨ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ, ਹਰਪਾਲ ਸਿੰਘ ਚੀਮਾ, ਰਾਜ ਕੁਮਾਰ ਚੱਬੇਵਾਲ, ਮਹਿੰਦਰ ਭਗਤ, ਦੀਪਕ ਬਾਲੀ ਮੁੱਖ ਸਲਾਹਕਾਰ ਪੰਜਾਬ ਸਰਕਾਰ, ਸੰਤ ਬਲਬੀਰ ਸਿੰਘ ਸੀਚੇਵਾਲ, ਰਾਜਵਿੰਦਰ ਕੌਰ ਥਿਆੜਾ, ਅਜੈ ਦੱਤ, ਬਲਕਾਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰਦਿਆਂ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਸੰਤ ਬਾਬਾ ਨਿਰਮਲ ਦਾਸ ਜੀ ਤੇ ਭੈਣ ਸੰਤੋਸ਼ ਕੁਮਾਰੀ ਵੱਲੋਂ ਪਹੁੰਚੇ ਸੰਤਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਸਰਵਣ ਦਾਸ ਬੋਹਣ ਪੱਟੀ, ਸੰਤ ਸਤਵਿੰਦਰ ਦਾਸ ਹੀਰਾ, ਸੰਤ ਵਿਨੈ ਮੁਨੀ ਜੰਮੂ, ਸੰਤ ਸਰਵਣ ਦਾਸ ਸਲੇਮ ਟਾਬਰੀ, ਸੰਤ ਰਮੇਸ਼ ਦਾਸ ਸ਼ੇਰਪੁਰ ਢੱਕੋ, ਸੰਤ ਇੰਦਰ ਦਾਸ ਸੇਖੇ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਮਕਸੂਦਾਂ, ਸੰਤ ਪ੍ਰਗਟ ਨਾਥ ਰਹੀਮਪੁਰ, ਸੰਤ ਮਨਦੀਪ ਦਾਸ, ਸੰਤ ਟਹਿਲ ਦਾਸ ਨੰਗਲ ਖੇੜਾ, ਸੰਤ ਬਾਬਾ ਧਰਮਪਾਲ ਹੁਸ਼ਿਆਰਪੁਰ, ਸੰਤ ਬੀਬੀ ਕੁਲਦੀਪ ਕੌਰ ਮਹਿਣਾ, ਸਾਈਂ ਮਧੂ ਸ਼ਾਹ, ਸੰਤ ਸੁਖਵੰਤ ਸਿੰਘ ਨਾਹਲਾਂ, ਸੰਤ ਰਾਮ ਸਿੰਘ, ਸੰਤ ਬਲਕਾਰ ਸਿੰਘ ਤੱਗੜ ਬਡਾਲਾ, ਨੰਬਰਦਾਰ ਬੀਰ ਚੰਦ ਸੁਰੀਲਾ, ਗੁਰਦੀਪ ਸਿੰਘ ਬਾਹੀਆ, ਦਲਵਿੰਦਰ ਦਿਆਲਪੁਰੀ, ਰਾਜ ਕੁਮਾਰ ਡੋਗਰ, ਹਰਪ੍ਰੀਤ ਸਿੰਘ, ਰਮੇਸ਼ ਸਿੰਘ ਭੱਟੀ, ਪ੍ਰਦੀਪ ਕੁਮਾਰ ਦੀਪਾ ਬੱਲਾਂ, ਕਰਨ ਚੁੰਬਰ, ਰਵੀ ਦਾਦਰਾ, ਕੀਮਤੀ ਭਗਤ, ਸਰਪੰਚ ਵਿਜੇ ਨੰਗਲ, ਅਮਰਜੀਤ ਦੌਲਤਪੁਰ, ਸਾਹਬ ਸਿੰਘ ਕਰਾੜੀ ਤੇ ਮਹਿੰਦਰ ਪਾਲ ਸੰਤੋਖਪੁਰਾ ਸਮੇਤ ਹੋਰ ਕਈ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅੰਤ ’ਚ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।