386ਵਾਂ ਮਹੀਨਾਵਾਰ ਗੁਰਮਤਿ ਸਮਾਗਮ ਅੱਜ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Fri, 27 Mar 2026 06:45 PM (IST)
Updated Date: Fri, 27 Mar 2026 06:47 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ 386ਵਾਂ ਮਹੀਨਾਵਾਰੀ ਗੁਰਮਤਿ ਸਮਾਗਮ 28 ਮਾਰਚ ਸ਼ਨਿਚਰਵਾਰ ਸ਼ਾਮ 7 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।