ਪੱਤਰ ਪ੍ਰਰੇਰਕ, ਨਕੋਦਰ : ਸਦਰ ਪੁਲਿਸ ਨੇ ਗਸ਼ਤ ਦੌਰਾਨ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਸਦਰ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਲੱਧੜਾ ਤੋਂ ਨੂਰਪੁਰ ਚੱਠਾ ਵੱਲ ਗਸ਼ਤ ਕਰਦੀ ਹੋਈ ਜਾ ਰਹੀ ਸੀ। ਜਦੋਂ ਪਿੰਡ ਕੋਟਲਾ ਭਾਗੂ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਜ਼ਮੀਨ 'ਤੇ ਸੁੱਟ ਦਿੱਤਾ। ਪੁਲਿਸ ਨੇ ਲਿਫ਼ਾਫ਼ੇ 'ਚੋਂ 70 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮੁਲਜ਼ਮ ਸਰਬਜੀਤ ਸਿੰਘ ਮਿੰਟੂ ਵਾਸੀ ਪਿੰਡ ਕੋਟਲਾ ਭਾਗੂ ਥਾਣਾ ਸਦਰ ਨਕੋਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।