ਰਾਕੇਸ਼ ਗਾਂਧੀ ਜਲੰਧਰ : ਥਾਣਾ-5 ਦੀ ਪੁਲਿਸ ਨੇ ਬਸੰਤ ਪੰਚਮੀ ਵਾਲੇ ਦਿਨ ਮੰਗੂ ਬਸਤੀ 'ਚ ਗੁੰਡਾਗਰਦੀ ਕਰਨ ਵਾਲੇ ਤੇ ਇਕ ਪਰਿਵਾਰ ਨਾਲ ਮਾਰਕੁੱਟ ਕਰਨ ਵਾਲੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀਂ ਰਣਬੀਰ ਕੁਮਾਰ ਪੁੱਤਰ ਹਰੀ ਚੰਦ ਵਾਸੀ ਭਾਰਗੋ ਕੈਂਪ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੰਗੂ ਬਸਤੀ 'ਚ ਕੁਝ ਨੌਜਵਾਨਾਂ ਨੇ ਨਸ਼ੇ 'ਚ ਉਸ ਨਾਲ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਤੇ ਜਦੋਂ ਵਿਰੋਧ ਕੀਤਾ ਗਿਆ ਤਾਂ ਉਹ ਧਮਕੀਆਂ ਦਿੰਦੇ ਹੋਏ ਭੱਜ ਗਏ। ਰਣਬੀਰ ਦੇ ਬਿਆਨਾਂ ਤੇ ਪੁਲਿਸ ਨੇ ਅਣਪਛਾਤਿਆਂ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਗੁੰਡਾਗਰਦੀ ਲੱਕੀ ਵਰਮਾ ਵਾਸੀ ਨਿਊ ਸੰਤ ਨਗਰ, ਨਰੇਸ਼ ਵਰਮਾ ਵਾਸੀ ਅਵਤਾਰ ਨਗਰ, ਅਨਿਲ ਕੁਮਾਰ ਵਾਸੀ ਅਵਤਾਰ ਨਗਰ ਤੇ ਸਿਮਰਨ ਸਿੰਘ ਉਰਫ਼ ਬਾਬਾ ਵਾਸੀ ਰਸਤਾ ਮੁਹੱਲਾ ਨੇ ਕੀਤੀ ਹੈ ਤੇ ਇਸ ਵੇਲੇ ਉਹ ਮੰਗੂ ਬਸਤੀ 'ਚ ਹੀ ਘੁੰਮ ਰਹੇ ਹਨ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਦਿਆਂ ਚਾਰਾਂ ਨੂੰ ਗਿ੍ਫ਼ਤਾਰ ਕਰ ਲਿਆ