ਅਮਰਜੀਤ ਸਿੰਘ ਵੇਹਗਲ, ਜਲੰਧਰ : ਦਿਨ ਦਿਹਾੜੇ ਥਾਣਾ ਮਕਸੂਦਾਂ ਅਧੀਨ ਧੋਗੜੀ ਰੋਡ 'ਤੇ ਪਿੰਡ ਕਾਨਪੁਰ ਨੇੜੇ 4 ਵਿਅਕਤੀਆਂ' ਤੇ ਚਾਰ ਨੌਜਵਾਨਾਂ ਵੱਲੋਂ ਤੀਹ ਚਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਰਾਹਗੀਰਾਂ ਵੱਲੋਂ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 4 ਨੌਜਵਾਨ ਪਿੰਡ ਕਬੂਲਪੁਰ ਤੋਂ ਨੂਰਪੁਰ ਵੱਲ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਦੂਜੇ ਮੋਟਰਸਾਈਕਲ 'ਤੇ ਸਵਾਰ 4 ਨੌਜਵਾਨਾਂ ਨੇ ਉਨ੍ਹਾਂ ਮੋਟਰਸਾਈਕਲ ਸਵਾਰਾਂ ਨੂੰ ਰੋਕ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਤੋਂ ਬਾਅਦ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋਈ ਦੱਸੀ ਜਾ ਰਹੀ ਹੈ। ਇਸ ਇਲਾਕੇ ਦੇ ਉਦਯੋਗਪਤੀ ਪ੍ਰਸ਼ਾਂਤ ਦ ਕਹਿਣਾ ਹੈ ਕਿ ਇਸ ਇਲਾਕੇ 'ਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਜ਼ਖ਼ਮੀ ਵਿਅਕਤੀਆਂ ਦੀ ਪਛਾਣ ਬਾਰੇ ਖ਼ਬਰ ਲਿਖੇ ਜਾਣ ਤਕ ਜਾਣਕਾਰੀ ਪ੍ਰਰਾਪਤ ਨਹੀਂ ਹੋਈ। ਉਧਰ ਥਾਣਾ ਮਕਸੂਦਾਂ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਅਜਿਹੀ ਘਟਨਾ ਬਾਰੇ ਉਨਾਂ੍ਹ ਨੂੰ ਕਿਸੇ ਵੱਲੋਂ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।