ਪਰਵਾਸੀ ਮਜ਼ਦੂਰਾਂ ਨੂੰ 5 ਕਿੱਲੋ ਦੇ ਸਿਲੰਡਰ ਮੁਹੱਈਆ ਕਰਵਾਏ
ਜਲੰਧਰ ’ਚ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿਲੋਗ੍ਰਾਮ ਦੇ ਐੱਫਟੀਐੱਲ ਐੱਲਪੀਜੀ ਸਿਲੰਡਰ ਮੁਹੱਈਆ ਕਰਵਾਏ
Publish Date: Wed, 08 Apr 2026 08:07 PM (IST)
Updated Date: Wed, 08 Apr 2026 08:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਭਰ ’ਚ ਪ੍ਰਵਾਸੀ ਮਜ਼ਦੂਰਾਂ ਨੂੰ ਐੱਫਟੀਐੱਲ 5 ਕਿੱਲੋਗ੍ਰਾਮ ਐੱਲਪੀਜੀ ਸਿਲੰਡਰ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ’ਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਗੈਸ ਸਪਲਾਈ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ’ਚ ਕੈਂਪ ਵੀ ਲਾਏ ਜਾ ਰਹੇ ਹਨ। ਇਸ ਪਹਿਲਕਦਮੀ ਤਹਿਤ ਅੱਜ ਹੈਮਕੋ ਗਰੁੱਪ ਲਿਮਟਿਡ ’ਚ ਕੈਂਪ ਲਾਇਆ ਗਿਆ, ਜਿੱਥੇ ਲੋੜਵੰਦ ਮਜ਼ਦੂਰ ਪਰਿਵਾਰਾਂ ’ਚ ਲਗਪਗ 20 ਐੱਫਟੀਐੱਲ ਸਿਲੰਡਰ ਵੰਡੇ ਗਏ। ਕੈਂਪ ’ਚ ਡੀਐੱਫਐੱਸਸੀ ਨਰਿੰਦਰ ਸਿੰਘ ਤੇ ਹੇਮਕੋ ਗਰੁੱਪ ਲਿਮਟਿਡ ਦੇ ਚੇਅਰਮੈਨ ਸ਼ਾਮ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਟੀਚਾ ਪਰਵਾਸੀ ਮਜ਼ਦੂਰਾਂ ਨੂੰ ਪੋਰਟੇਬਲ ਐੱਲਪੀਜੀ ਸਿਲੰਡਰ ਮੁਹੱਈਆ ਕਰਕੇ ਉਨ੍ਹਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ’ਚ ਕੋਈ ਅਸੁਵਿਧਾ ਨਾ ਹੋਵੇ।