ਜੇਐੱਨਐੱਨ, ਜਲੰਧਰ : ਸੂਬੇ ਵਿਚ ਐਤਵਾਰ ਨੂੰ ਜਿੱਥੇ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ 1654 ਰਹੀ, ਉੱਥੇ 2225 ਲੋਕ ਕੋਰੋਨਾ ਨੂੰ ਹਰਾਉਣ ਵਿਚ ਸਫ਼ਲ ਹੋਏ ਹਨ। ਅਜਿਹੇ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵੱਧ ਰਹੀ ਇਨਫੈਕਟਿਡਾਂ ਦੀ ਗਿਣਤੀ ਵਿਚ ਕੁਝ ਕਮੀ ਦਿਖਾਈ ਦਿੱਤੀ। ਹਾਲਾਂਕਿ ਸੂਬੇ ਵਿਚ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਕੋਈ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਐਤਵਾਰ ਨੂੰ ਵੀ 51 ਲੋਕਾਂ ਦੀ ਮੌਤ ਕੋਰੋਨਾ ਦੇ ਕਾਰਨ ਹੋਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਨੌਂ ਮੌਤਾਂ ਅੰਮ੍ਰਿਤਸਰ ਅਤੇ ਅੱਠ ਜਲੰਧਰ ਵਿਚ ਹੋਈਆਂ ਹਨ। ਇਸੇ ਤਰ੍ਹਾਂ ਲੁਧਿਆਣਾ ਵਿਚ ਇਕ ਹੀ ਦਿਨ ਵਿਚ ਸਭ ਤੋਂ ਜ਼ਿਆਦਾ 244 ਲੋਕ ਇਨਫੈਕਟਿਡ ਪਾਏ ਗਏ ਹਨ। ਇਸ ਤੋਂ ਇਲਾਵਾ ਜਲੰਧਰ ਵਿਚ 197, ਪਟਿਆਲਾ ਵਿਚ 183, ਮੋਹਾਲੀ ਵਿਚ 134, ਅੰਮ੍ਰਿਤਸਰ ਵਿਚ 129, ਪਠਾਨਕੋਟ ਵਿਚ 107 ਅਤੇ ਗੁਰਦਾਸਪੁਰ ਵਿਚ 103 ਲੋਕ ਇਨਫੈਕਟਿਡ ਪਾਏ ਗਏ ਹਨ। ਮੋਗਾ ਵਿਚ ਸਭ ਤੋਂ ਘੱਟ ਚਾਰ ਲੋਕ ਪਾਜ਼ੇਟਿਵ ਪਾਏ ਗਏ ਹਨ।

Posted By: Jagjit Singh