5 ਨਗਰ ਪ੍ਰੀਸ਼ਦ ਤੇ 2 ਨਗਰ ਪੰਚਾਇਤ ਚੋਣਾਂ ਲਈ 133 ਪੋਲਿੰਗ ਬੂਥਾਂ ’ਤੇ 800 ਚੋਣ ਮੁਲਾਜ਼ਮ ਹੋਣਗੇ ਤਾਇਨਾਤ
- ਜ਼ਿਲ੍ਹਾ ਚੋਣ ਅਧਿਕਾਰੀ
Publish Date: Sat, 23 May 2026 08:09 PM (IST)
Updated Date: Sat, 23 May 2026 08:10 PM (IST)

- ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ, ਨਗਰ ਪ੍ਰੀਸ਼ਦ ਤੇ ਨਗਰ ਪੰਚਾਇਤ ਚੋਣਾਂ ਨਿਸ਼ਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਜਾ.ਸ., ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਚੋਣਾਂ ਪੰਜਾਬ ਦੇ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ ਨਿਸ਼ਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਵਰਜੀਤ ਵਾਲੀਆ ਨੇ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਵਿਚ ਕੁੱਲ 1,08,067 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 54,943 ਪੁਰਸ਼, 53,116 ਔਰਤ ਅਤੇ 8 ਤੀਜੀ ਲਿੰਗ ਦੇ ਮਤਦਾਤਾ ਸ਼ਾਮਲ ਹਨ। ਨਗਰ ਪੰਚਾਇਤ ਨਕੋਦਰ ਚੋਣ ਵਿਚ 27,964, ਆਦਮਪੁਰ ਵਿਚ 12,610, ਕਰਤਾਰਪੁਰ ਵਿਚ 19,736, ਨੂਰਮਹਲ ਵਿਚ 11,105, ਨਗਰ ਪੰਚਾਇਤ ਫਿਲੌਰ ਵਿਚ 19,179 ਅਤੇ ਨਗਰ ਪੰਚਾਇਤ ਲੋਹੀਆਂ ਵਿਚ 7,958 ਅਤੇ ਨਗਰ ਪੰਚਾਇਤ ਮਹਿਤਪੁਰ ਵਿਚ 9,515 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਿੰਗ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਯੋਗਤਾ ਨਾਲ ਪੂਰਾ ਕਰਨ ਲਈ 133 ਪੋਲਿੰਗ ਬੂਥ ਬਣਾਏ ਗਏ ਹਨ ਅਤੇ 800 ਚੋਣ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਨੂੰ ਜ਼ਰੂਰੀ ਸਿਖਲਾਈ ਵੀ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਪੰਚਾਇਤਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ 99 ਵਾਰਡਾਂ ਲਈ 342 ਉਮੀਦਵਾਰ ਚੋਣ ਲੜ ਰਹੇ ਹਨ। ਜਿਨ੍ਹਾਂ ਵਿਚ ਨਗਰ ਪੰਚਾਇਤ ਆਦਮਪੁਰ ਤੋਂ 44, ਕਰਤਾਰਪੁਰ ਤੋਂ 50, ਨਕੋਦਰ ਤੋਂ 55, ਨੂਰਮਹਲ ਤੋਂ 41, ਫਿਲੌਰ ਤੋਂ 58, ਨਗਰ ਪੰਚਾਇਤ ਮਹਿਤਪੁਰ ਅਤੇ ਲੋਹੀਆਂ ਖਾਸ ਤੋਂ 47-47 ਉਮੀਦਵਾਰ ਸ਼ਾਮਲ ਹਨ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਮਤਦਾਨ ਹੋਵੇਗਾ। ਵੋਟਿੰਗ 29 ਮਈ ਨੂੰ ਕੀਤੀ ਜਾਵੇਗੀ। ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈ ਅਤੇ ਲਾਲਚ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਯੋਗਤਾ ਨਾਲ ਕਰਵਾਉਣ ਲਈ ਸਾਰੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਚੋਣਾਂ ਸ਼ਾਂਤੀ ਨਾਲ ਪੂਰੀਆਂ ਹੋ ਸਕਣ।