5994 ETT ਅਧਿਆਪਕ ਯੂਨੀਅਨ ਵੱਲੋਂ ਮੋਹਾਲੀ ਰੈਲੀ 'ਚ ਸ਼ਮੂਲੀਅਤ ਦਾ ਐਲਾਨ, ਪੁਰਾਣੀ ਪੈਨਸ਼ਨ ਤੇ ਭੱਤਿਆਂ ਦੀ ਬਹਾਲੀ ਲਈ ਖੋਲ੍ਹਣਗੇ ਮੋਰਚਾ
ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਮੈਡਮ ਮੁਸਕਾਨ ਸੇਠੀ, ਕਰਨਬੀਰ ਸਿੰਘ, ਵਕੀਲ ਕੁਮਾਰ, ਸ਼ਹਿਬਾਜ਼ ਸਿੰਘ, ਗੁਰਮੀਤ ਸਿੰਘ, ਜਸ਼ਨਪ੍ਰੀਤ ਸਿੰਘ, ਭੁਪਿੰਦਰ ਕੁਮਾਰ, ਨਵਦੀਪ ਕੰਬੋਜ ਅਤੇ ਪਰਦੀਪ ਕੁਮਾਰ ਆਦਿ ਹਾਜ਼ਰ ਸਨ।
Publish Date: Mon, 25 May 2026 12:05 PM (IST)
Updated Date: Mon, 25 May 2026 12:07 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : 5994 ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਦਸੂਹਾ ਦੀ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਭਵਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਆਕਾਸ਼ਦੀਪ ਸਿੰਘ ਅਤੇ ਨਿਤਿਨ ਕੁਮਾਰ ਨੇ ਦੱਸਿਆ ਕਿ ਭਰਤੀ ਸਮੇਂ ਤੋਂ ਹੀ ਅਧਿਆਪਕਾਂ ਨੂੰ ਬਣਦੇ ਪੇ-ਸਕੇਲਾਂ ਤੋਂ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਚਾਰ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਲਈ ਪੇਂਡੂ ਭੱਤਾ ਸਮੇਤ 37 ਕਿਸਮ ਦੇ ਭੱਤੇ ਅਤੇ ਏ.ਸੀ.ਪੀ. ਸਕੀਮ ਵੀ ਲੰਮੇ ਸਮੇਂ ਤੋਂ ਬੰਦ ਪਏ ਹਨ। ਮਹਿੰਗਾਈ ਦੇ ਇਸ ਦੌਰ ਵਿੱਚ ਡੀ.ਏ. ਦੀਆਂ ਕਿਸ਼ਤਾਂ ਨਾ ਜਾਰੀ ਹੋਣ ਕਾਰਨ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਹਰ ਮਹੀਨੇ ਵਿੱਤੀ ਨੁਕਸਾਨ ਝੇਲਣਾ ਪੈ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਕਰੀਬ 10 ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ “ਪੁਰਾਣੇ ਪੇ-ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ” ਵੱਲੋਂ 31 ਮਈ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਅਤੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ 5994 ਈ.ਟੀ.ਟੀ. ਅਧਿਆਪਕ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਪੰਜਾਬ ਸਰਕਾਰ ਤੋਂ 5994 ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਦੀ ਵੀ ਮੰਗ ਕੀਤੀ।
ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਮੈਡਮ ਮੁਸਕਾਨ ਸੇਠੀ, ਕਰਨਬੀਰ ਸਿੰਘ, ਵਕੀਲ ਕੁਮਾਰ, ਸ਼ਹਿਬਾਜ਼ ਸਿੰਘ, ਗੁਰਮੀਤ ਸਿੰਘ, ਜਸ਼ਨਪ੍ਰੀਤ ਸਿੰਘ, ਭੁਪਿੰਦਰ ਕੁਮਾਰ, ਨਵਦੀਪ ਕੰਬੋਜ ਅਤੇ ਪਰਦੀਪ ਕੁਮਾਰ ਆਦਿ ਹਾਜ਼ਰ ਸਨ।
ਐਚ ਐਸ ਪੀ : 5994 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂ 31 ਮਈ ਨੂੰ ਮੋਹਾਲੀ ਵਿੱਚ ਹੋਣ ਵਾਲੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕਰਦੇ ਹੋਏ।