ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ 10 ਤੋਂ, ਅੰਮ੍ਰਿਤ ਸੰਚਾਰ 14 ਨੂੰ
ਖ਼ਾਲਸਾ ਸਾਜਨਾ ਦਿਵਸ ਸਬੰਧੀ 5 ਰੋਜ਼ਾ ਗੁਰਮਤਿ ਸਮਾਗਮ 10 ਤੋਂ, ਅੰਮ੍ਰਿਤ ਸੰਚਾਰ 14 ਨੂੰ
Publish Date: Tue, 07 Apr 2026 08:52 PM (IST)
Updated Date: Wed, 08 Apr 2026 04:15 AM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਸਬੰਧੀ 5 ਰੋਜ਼ਾ ਗੁਰਮਤਿ ਸਮਾਗਮ ਉਲੀਕਿਆ ਗਿਆ ਹੈ। ਜੋ 10 ਤੋਂ 14 ਅਪ੍ਰੈਲ ਤੱਕ ਲਗਾਤਾਰ ਜਾਰੀ ਰਹਿਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ। 10 ਤੇ 11 ਅਪ੍ਰੈਲ ਨੂੰ ਵਿਸ਼ੇਸ਼ ਤੌਰ ਤੇ ਰਾਤ ਦੇ ਦੀਵਾਨ ਸਜਾਏ ਜਾਣਗੇ। 12 ਅਪ੍ਰੈਲ ਨੂੰ ਸਵੇਰੇ 5 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਜਾਵੇਗੀ। 13 ਅਪ੍ਰੈਲ ਨੂੰ ਸਵੇਰੇ 6 ਵਜੇ ਨਿਸ਼ਾਨ ਸਾਹਿਬ ਤੇ ਨਵਾਂ ਚੋਲਾ ਸਾਹਿਬ ਚੜਾਇਆ ਜਾਵੇਗਾ। 14 ਅਪ੍ਰੈਲ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਪੰਜ ਪਿਆਰਿਆਂ ਵੱਲੋਂ ਸਵੇਰੇ 10 ਵਜੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਜਾਵੇਗਾ। ਇਸੇ ਦਿਨ ਹੀ ਰਾਤ ਨੂੰ ਦੀਵਾਨ ਵੀ ਸਜਾਏ ਜਾਣਗੇ। ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਉਚੇਚੇ ਤੌਰ ਤੇ ਭਾਈ ਮਨਜੀਤ ਸਿੰਘ (ਹਜ਼ੂਰੀ ਰਾਗੀ, ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਭਾਈ ਦਿਲਬਾਗ ਸਿੰਘ (ਹਜ਼ੂਰੀ ਰਾਗੀ, ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ) ਤੇ ਭਾਈ ਮਨਜੀਤ ਸਿੰਘ (ਹਜ਼ੂਰੀ ਰਾਗੀ, ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ) ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਜੋ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ 5 ਰੋਜ਼ਾ ਸਮਾਗਮਾਂ ਵਿੱਚ ਵਧ-ਚੜ੍ਹ ਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ।