6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਮ ਤੇ ਡੀ.ਸੀ.ਨੂੰ ਦਿੱਤਾ ਮੰਗ ਪੱਤਰ
Publish Date: Tue, 05 May 2026 09:07 PM (IST)
Updated Date: Tue, 05 May 2026 09:08 PM (IST)

-11 ਨੂੰ ਡੀਐੱਸਈ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ਤੇ ਜ਼ਿਲਾ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਵਤਾਰ ਲਾਲ ਜ਼ਿਲ੍ਹਾ ਸਕੱਤਰ ਡੀ ਟੀ ਐਫ, ਵਿਕਾਸ ਪੁਰੀ ਮੈਰੀਟੋਰੀਅਸ ਟੀਚਰਜ ਯੂਨੀਅਨ, ਗੁਰਮੇਲ ਸਿੰਘ 4161 ਅਧਿਆਪਕ ਯੂਨੀਅਨ ਪੰਜਾਬ, ਰਾਕੇਸ਼ ਕੁਮਾਰ ਅਤੇ ਦਲਵੀਰ ਸਿੰਘ 3704 ਅਧਿਆਪਕ ਯੂਨੀਅਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਭਰਤੀ ਜਥੇਬੰਦੀਆਂ 3704, 2392, 6635, 4161ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਅਤੇ ਜੀ ਟੀ ਯੂ ਦੇ ਸਮੂਹ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਧਿਆਪਕ ਆਗੂਆਂ ਅਵਤਾਰ ਲਾਲ, ਵਿਕਾਸ ਪੁਰੀ, ਗੁਰਮੇਲ ਸਿੰਘ ਕੁਲਰੀਆਂ, ਕੁਲਦੀਪ ਸਿੰਘ ਕੌੜਾ, ਤੀਰਥ ਸਿੰਘ ਬਾਸੀ, ਵੇਦ ਰਾਜ, ਰਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਸਬੰਧੀ ਅਧਿਆਪਕ ਆਗੂਆਂ ਹਰਪ੍ਰੀਤ ਸਿੰਘ, ਦਲਵੀਰ ਸਿੰਘ, ਮਨਪ੍ਰੀਤ ਕੌਰ, ਅਮਨਦੀਪ ਕੌਰ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਕਵਿਤਾ ਮਿਨਹਾਸ, ਮਨੀਸ਼ਾ, ਪ੍ਰਭਜੋਤ ਕੌਰ, ਸਾਈਲਾ, ਰਮਨ ਕੁਮਾਰੀ ਸਮੇਤ ਬਹੁਤ ਸਾਰੇ ਅਧਿਆਪਕ ਆਗੂ ਸ਼ਾਮਲ ਸਨ।