v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਅੱਜ ਜ਼ਿਲ੍ਹੇ ਦੇ 60 ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਇਸ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 2500 ਤੋਂ ਪਾਰ ਹੋ ਗਈ ਹੈ। ਇਸ ਤੋਂ ਬਾਅਦ ਦੁਪਹਿਰੇ ਬਾਅਦ ਆਈਆਂ ਰਿਪੋਰਟ 'ਚ 23 ਹੋਰ ਕੇਸ ਸਾਹਮਣੇ ਆਏ ਹਨ, ਜਿਸ ਨਾਲ ਅੱਜ ਆਏ ਕੇਸਾਂ ਦੀ ਕੁੱਲ ਗਿਣਤੀ 83 ਹੋ ਗਈ ਹੈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਕੋਰੋਨਾ ਨਾਲ ਛੇ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 87 ਵਿਅਕਤੀ ਪਾਜ਼ੇਟਿਵ ਪਾਏ ਗਏ ਸਨ।

Posted By: Amita Verma