- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿੰਸੀਪਲਾਂ ਦੀਆਂ 60 ਫੀਸਦੀ ਅਸਾਮੀਆਂ ਖਾਲੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਮੀਟਿੰਗ ਬਾਅਦ ਜਾਣਕਾਰੀ ਦਿੰਦਿਆਂ ਕਿ ਸੂਬੇ ਦੇ ਸੈਕੰਡਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ 1927 ’ਚੋ 1153 ਪੋਸਟਾਂ ਖਾਲੀ ਪਈਆਂ ਹਨ। ਮਾਨਸਾ ਤੇ ਨਵਾਂ ਸ਼ਹਿਰ ’ਚ 80 ਫੀਸਦੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ। ਮੋਗਾ, ਬਰਨਾਲਾ ਤੇ ਤਰਨਤਾਰਨ ’ਚ 75 ਫੀਸਦੀ ਤੋਂ ਵਧ ਸਕੂਲਾਂ ’ਚ ਪ੍ਰਿੰਸੀਪਲ ਨਹੀਂ ਹਨ। ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਖਵਿੰਦਰ ਪ੍ਰੀਤ ਸਿੰਘ ਸਕੱਤਰ ਅਵਤਾਰ ਲਾਲ ਮਹਿਸਮਪੁਰ, ਅੰਮ੍ਰਿਤਪਾਲ ਸਿੰਘ, ਅਮਨਦੀਪ ਸਿੰਘ, ਰਾਜਵਿੰਦਰਪਾਲ ਸਿੰਘ, ਗੌਰਵ ਕੁਮਾਰ, ਨਰਿੰਦਰ ਪਾਲ ਆਗੂਆਂ ਨੇ ਕਿਹਾ ਜਥੇਬੰਦੀਆਂ ਅਨੇਕਾਂ ਵਾਰ ਡੀਐੱਸਈ ਦਫਤਰ ਜਾ ਕੇ ਮੰਗ ਕਰ ਕੇ ਆਈਆਂ ਹਨ ਕਿ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਹੈੱਡਮਾਸਟਰਾਂ, ਬੀਪੀਈਓਜ਼, ਅਧਿਆਪਕਾਂ ਤੇ ਈਟੀਟੀ ਅਧਿਆਪਕਾਂ, ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਲਗਭਗ 35000 ਪੋਸਟਾਂ ਖਾਲੀ ਪਈਆਂ ਹਨ। ਹਜ਼ਾਰਾਂ ਅਧਿਆਪਕ ਜਣ ਗਣਨਾ, ਐੱਸਆਈਆਰ ਤੇ ਹੋਰ ਫਾਲਤੂ ਦੇ ਗ਼ੈਰ ਵਿਦਿਅਕ ਕੰਮਾਂ ’ਚ ਉਲਝਾਏ ਹੋਏ ਹਨ। ਅਧਿਆਪਕਾਂ ਤੋਂ ਬਿਨਾਂ ਸਿੱਖਿਆ ਕ੍ਰਾਂਤੀ ਦੀ ਗੱਲ ਕਰਨਾ ਨਿਰਾ ਡਰਾਮਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀ ਸਿੱਧੀਆਂ ਭਰਤੀਆਂ ਸਮੇਤ ਸਾਰੇ ਕਾਂਡਰਾਂ ਦੀਆਂ ਪ੍ਰੋਮੋਸ਼ਨਾਂ ਤੇ ਭਰਤੀਆਂ ਤੁਰੰਤ ਕੀਤੀਆਂ ਜਾਣ।