649ਵੇਂ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਪਹਿਲੀ ਨੂੰ
ਗੁਰੂ ਰਵਿਦਾਸ ਮਹਾਰਾਜ ਦੇ 649ਵਾਂ ਪ੍ਰਕਾਸ਼ ਉਤਸਵ ਸਬੰਧੀ ਸਮਾਗਮ 1 ਨੂੰ
Publish Date: Fri, 30 Jan 2026 08:36 PM (IST)
Updated Date: Fri, 30 Jan 2026 08:37 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਥਾਨਕ ਮੁਹੱਲਾ ਆਜ਼ਾਦ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਪਹਿਲੀ ਫਰਵਰੀ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਜ ਲਾਲ ਹੀਰ ਤੇ ਡਾ. ਸੁਰਿੰਦਰ ਭੱਟੀ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਉਪਰੰਤ ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਹੋਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਿਰਕਤ ਕਰਨਗੀਆਂ।