- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ ਨੇ ਜੋਨਲ ਰੈਲੀ ਕਰਕੇ ਸੰਘਰਸ਼ ਤਿੱਖਾ ਕਰਨ ਦਾ ਕੀਤਾ ਐਲਾਨ ਕਿਸਾਨੀ ਮੋਰਚੇ ਦੀ ਜਿੱਤ ਦੀ 6ਵੀਂ ਵਰ੍ਹੇਗੰਢ ਮਨਾਈ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਜ਼ੋਨ ਰੈਲੀ ਕੀਤੀ, ਜਿਸ ’ਚ ਹੁਸ਼ਿਆਰਪੁਰ, ਕਪੂਰਥਲਾ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਸ਼ਾਮਲ ਹੋਏ। ਜਿਹੜੀਆਂ ਮੰਗਾਂ ਨੂੰ ਲੈ ਕੇ ਇਹ ਵਿਸ਼ਾਲ ਰੈਲੀ ਕੀਤੀ ਗਈ ਉਹ ਮੰਗਾਂ ਪੰਜਾਬ ਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ, ਜਿਨ੍ਹਾਂ ਨੂੰ ਅਣਗੌਲਦਿਆਂ ਕੀਤਾ ਜਾ ਰਿਹਾ ਹੈ। ਰੈਲੀ ਨੂੰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਰਮੇਸ਼ ਸਿੰਘ, ਤੇਜਿੰਦਰ ਸਿੰਘ, ਧਰਮਿੰਦਰ ਸਿੰਘ, ਤਰਲੋਕ ਸਿੰਘ, ਰਾਣਾ ਸੈਦੋਵਾਲ, ਸ਼ਿਵਨਾਥ ਸਿੰਘ, ਰਘਵੀਰ ਸਿੰਘ, ਮੁੰਸਾ ਸਿੰਘ, ਮਨੋਹਰ ਸਿੰਘ ਗਿੱਲ ,ਚਰਨਜੀਤ ਸਿੰਘ ਨਵਾਂ ਸ਼ਹਿਰ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਨਾ ਕੀਤਾ ਜਾਵੇ, ਸਾਰੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਸਾਰੀਆਂ ਫਸਲਾਂ ਲਈ ਸੀ-2, 50 ਪ੍ਰਤੀਸ਼ਤ ਫਾਰਮੂਲੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਰੰਟੀ ਤੇ ਸਰਕਾਰੀ ਖਰੀਦ ਯਕੀਨੀ ਬਣਾਉਣ ਲਈ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਤੇ ਦਿਹਾੜੀਦਾਰ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਰੋਕਣ ਲਈ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਹਰ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ ਤੇ ਸਾਰੇ ਮਜ਼ਦੂਰਾਂ ਲਈ ਘੱਟੋ ਘੱਟ 31 ਹਜਾਰ ਰੁਪਏ ਮਹੀਨਾ ਤਨਖਾਹ ਯਕੀਨੀ ਬਣਾਈ ਜਾਵੇ, ਮਨਰੇਗਾ ਨੂੰ ਮੁੜ ਤੋਂ ਪੂਰੀ ਤਰਾਂ ਬਹਾਲ ਕੀਤਾ ਜਾਵੇ, ਹਰੇਕ ਪਰਿਵਾਰ ਨੂੰ 200 ਦਿਨਾਂ ਦਾ ਰੁਜ਼ਗਾਰ ਤੇ 700 ਰੁਪਏ ਪ੍ਰਤੀ ਦਿਨ ਮਜ਼ਦੂਰੀ ਦਿੱਤੀ ਜਾਵੇ, ਸੋਧ ਬਿਲ 2025, ਬੀਜ ਬਿੱਲ 2025 ਤੇ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਸੋਧ ਬਿਲ ਵਾਪਸ ਲੈ ਜਾਣ, ਫੋਰਸਟ ਰਾਈਟ ਐਕਟ (ਐੱਫਆਰਏ) 2006 ਅਨੁਸਾਰ ਆਦਿਵਾਸੀਆਂ ਤੇ ਗੈਰ ਆਦੀ ਵਾਸੀਆਂ ਦੇ ਜਮੀਨੀ ਹੱਕਾਂ ਦੀ ਰਾਖੀ ਕੀਤੀ ਜਾਵੇ। ਇਸ ਤੋਂ ਇਲਾਵਾ ਹੋਰ ਕਿਸਾਨ ਮਜ਼ਦੂਰ ਵਿਰੋਧੀ ਬਣਾਏ ਐਕਟ ਤੇ ਕਾਨੂੰਨ ਰੱਦ ਕਰਨ ਲਈ ਸਾਰੇ ਬੁਲਾਰਿਆਂ ਨੇ ਇਕ ਸੁਰ ਹੋ ਕੇ ਆਵਾਜ਼ ਬੁਲੰਦ ਕੀਤੀ।