ਲੁੱਟਾਂ-ਖੋਹਾਂ ਤੇ ਨਸ਼ਾ ਤਸਕਰਾਂ ਸਮੇਤ 7 ਕਾਬੂ ਲੁੱਟਾਂ-ਖੋਹਾਂ ਤੇ ਨਸ਼ਾ ਤਸਕਰਾਂ ਸਮੇਤ 7 ਕਾਬੂ ਮੋਟਰਸਾਈਕਲ, ਦਾਤਰ, ਮੋਬਾਈਲ, ਐੱਲਈਡੀ ਤੇ ਹੈਰੋਇਨ ਬਰਾਮਦ
Publish Date: Mon, 31 Aug 2026 06:52 PM (IST)
Updated Date: Mon, 31 Aug 2026 06:55 PM (IST)
-ਮੁਲਾਜ਼ਮਾਂ ਕੋਲੋਂ ਮੋਟਰਸਾਈਕਲ, ਦਾਤਰ, ਮੋਬਾਈਲ, ਐੱਲਈਡੀ ਤੇ ਹੈਰੋਇਨ ਬਰਾਮਦ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼ਾਹਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ 2 ਮੁਲਜ਼ਮਾਂ, ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਵਿਅਕਤੀਆਂ ਤੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਖੋਹ ਤੇ ਚੋਰੀ ਦੇ 5 ਮੋਟਰਸਾਈਕਲ, 2 ਮੋਬਾਈਲ ਫੋਨ, ਦਾਤਰ, ਇਕ ਐੱਲਈਡੀ ਤੇ 15.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਐੱਸਪੀ ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਇੰਸਪੈਕਟਰ ਅਮਨ ਸੈਣੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਨ੍ਹਾਂ ਸਾਰੀਆਂ ਕਾਰਵਾਈਆਂ ਅਮਲ ’ਚ ਲਿਆਂਦਾ ਹੈ। 28 ਅਗਸਤ ਨੂੰ ਮੱਲੀਵਾਲ ’ਚ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨੂੰ 2 ਨੌਜਵਾਨਾਂ ਨੇ ਰੋਕ ਕੇ ਸੱਟਾਂ ਮਾਰ ਕੇ ਮੋਟਰਸਾਈਕਲ ਖੋਹ ਲਿਆ ਸੀ। ਇਸ ਸਬੰਧੀ ਸ਼ਾਹਕੋਟ ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ 4 ਮੋਟਰਸਾਈਕਲ, 2 ਮੋਬਾਈਲ ਫ਼ੋਨ ਤੇ ਇਕ ਦਾਤਰ ਬਰਾਮਦ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਕ ਹੋਰ ਮਾਮਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਅੰਬੀਆਂ ’ਚ ਹੋਈ ਚੋਰੀ ਨੂੰ ਟਰੇਸ ਕਰਦਿਆਂ ਇੰਸਪੈਕਟਰ ਅਮਨ ਸੈਣੀ ਨੇ ਅਸ਼ਨੂਕ ,ਸਾਗਰ ਤੇ ਵਿਜੈ ਕੁਮਾਰ ਵਾਸੀ ਪਿੰਡ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਚੋਰੀ ਕੀਤੀ ਐੱਲਈਡੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਏਐੱਸਆਈ ਅਮਨਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫਲਾਈਓਵਰ ਕੋਟਲੀ ਗਾਜਰਾਂ ਦੇ ਹੇਠਾਂ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਅਜੈ ਸਿੰਘ ਤੇ ਗੁਰਜੀਤ ਸਿੰਘ ਵਾਸੀ ਲਾਟੀਆਵਾਲ ਨੂੰ ਕਾਬੂ ਕਰਕੇ ਮੋਟਰਸਾਈਕਲ ਦੇ ਬਾਕਸੇ ’ਚੋਂ 15.25 ਗ੍ਰਾਮ ਹੈਰੋਇਨ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਵਾਰਦਾਤਾਂ ਤੇ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।