- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਤਰੰਜ ਟੂਰਨਾਮੈਂਟ ਸ਼ੁਰੂ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ਤਰੰਜ ਅੰਡਰ-19 ਲੜਕੇ ਤੇ ਲੜਕੀਆਂ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਆਰਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਗੁਜ਼ਾਂ, ਜਲੰਧਰ ਵਿਖੇ ਹੋਇਆ। ਇਹ ਮੁਕਾਬਲੇ 15 ਤੋਂ 18 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਦਾ ਆਯੋਜਨ ਡਾ. ਗੁਰਿੰਦਰਜੀਤ ਕੌਰ, (ਨੈਸ਼ਨਲ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਮੌਕੇ ਅਮਨਦੀਪ ਕੌਂਡਲ, (ਸਟੇਟ ਐਵਾਰਡੀ) ਡੀਐੱਮ ਸਪੋਰਟਸ, ਜਲੰਧਰ ਵੱਲੋਂ ਵੀ ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਟੂਰਨਾਮੈਂਟ ਨੂੰ ਸੁਚੱਜੇ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਅਰਬਿਟਰ ਟੀਮ ’ਚ ਦਿਨੇਸ਼ ਗੇਰਾ, ਵਰੁਣ ਕੁਮਾਰ, ਅਨੁਰਾਗ ਭਾਰਦਵਾਜ, ਕਸ਼ਿਸ਼, ਅਸ਼ੋਕ ਕੁਮਾਰ, ਭਰਤ ਭੂਸ਼ਣ ਤੇ ਚੰਦਰੈਸ਼ ਬਖ਼ਸ਼ੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਅਰਬਿਟਰ ਟੀਮ ਵੱਲੋਂ ਖੇਡਾਂ ਦੇ ਨਿਯਮਾਂ ਅਨੁਸਾਰ ਸਾਰੇ ਮੁਕਾਬਲਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਖੇਡਾਂ ਨੂੰ ਪਾਰਦਰਸ਼ੀ ਤੇ ਅਨੁਸ਼ਾਸਿਤ ਢੰਗ ਨਾਲ ਸੰਪੰਨ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਰਾਜ ਪੱਧਰੀ ਮੁਕਾਬਲੇ ਵਿਦਿਆਰਥੀਆਂ ’ਚ ਤਰਕਸ਼ੀਲ ਸੋਚ, ਇਕਾਗਰਤਾ, ਫੈਸਲਾ ਲੈਣ ਦੀ ਸਮਰੱਥਾ ਤੇ ਖੇਡ ਭਾਵਨਾ ਨੂੰ ਵਿਕਸਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਰਾਜ ਪੱਧਰੀ ਸ਼ਤਰੰਜ ਟੂਰਨਾਮੈਂਟ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹੋਣਹਾਰ ਸਕੂਲੀ ਖਿਡਾਰੀ ਭਾਗ ਲੈ ਰਹੇ ਹਨ ਤੇ ਅਗਲੇ ਦਿਨਾਂ ’ਚ ਵੀ ਰੋਮਾਂਚਕ ਮੁਕਾਬਲੇ ਜਾਰੀ ਰਹਿਣਗੇ।