ਬਸੰਤ ਪੰਚਮੀ ’ਤੇ ਦੋ ਰੋਜ਼ਾ ਸਤਿਸੰਗ ਸਮਾਗਮ 22 ਤੋਂ
ਬਸੰਤ ਪੰਚਮੀ ’ਤੇ 75ਵਾਂ ਸਾਲਾਨਾ ਦੋ ਰੋਜ਼ਾ ਸਤਿਸੰਗ ਸਮਾਗਮ 22 ਤੋਂ
Publish Date: Sat, 17 Jan 2026 06:40 PM (IST)
Updated Date: Sat, 17 Jan 2026 06:43 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਜੀ ਦੇ ਅਸਥਾਨ ਤਪ ਅਸਥਾਨ ਸੰਤ ਬਾਬਾ ਜਸਵੰਤ ਸਿੰਘ ਤੇ ਬਾਬਾ ਭਗਵੰਤ ਭਜਨ ਸਿੰਘ, ਡੇਰਾ ਨਿਰਮਲ ਤਖਤ ਬਾਬਾ ਬੁੱਢਾ ਸਾਹਿਬ ਦਕੋਹਾ ਵਿਖੇ ਬਸੰਤ ਪੰਚਮੀ ਦੇ ਮੌਕੇ ’ਤੇ 75 ਵਾਂ ਦੋ ਰੋਜ਼ਾ ਸਾਲਾਨਾ ਸਤਿਸੰਗ ਸਮਾਗਮ 21 ਤੋਂ 23 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ। ਡੇਰੇ ਦੇ ਗੱਦੀਨਸ਼ੀਨ ਬਾਬਾ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਲਾਨਾ ਸਤਿਸੰਗ ਸਬੰਧੀ ਆਖਰੀ ਲੜੀ ਦੇ ਸੰਪਟ ਸ੍ਰੀ ਸਹਿਜ ਪਾਠਾਂ ਦੀ ਆਰੰਭਤਾ ਬੀਤੇ ਦਿਨੀਂ ਕੀਤੀ ਗਈ। ਪਾਠਾਂ ਦੀ ਆਰੰਭਤਾ ਤੋਂ ਪਹਿਲਾਂ ਡੇਰੇ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਕਥਾਵਾਚਕ ਬਾਬਾ ਅਨੋਖ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਮਨੋਕਾਮਨਾਵਾਂ ਪੂਰੀਆਂ ਹੋਣ ’ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਬਾਬਾ ਬੁੱਢਾ ਸਾਹਿਬ ਜੀ ਦੇ ਚਰਨਾਂ ’ਚ ਸ਼ੁਕਰਾਨੇ ਦੀ ਅਰਦਾਸ ਕਰਕੇ ਬਾਬਾ ਅਮਨਪ੍ਰੀਤ ਸਿੰਘ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਦੱਸਿਆ ਕਿ ਸੰਪਟ ਸ੍ਰੀ ਸਹਿਜ ਪਾਠਾਂ ਦੇ ਭੋਗ 22 ਜਨਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀਆਂ ਵੱਲੋਂ ਪਾਠ ਉਪਰੰਤ ਦੁਪਹਿਰ 2 ਵਜੇ ਤੱਕ ਦੀਵਾਨ ਸਜਣਗੇ। 23 ਜਨਵਰੀ ਨੂੰ ਸਵੇਰੇ 8 ਤੋਂ 10 ਵਜੇ ਤਕ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ। ਉਪਰੰਤ ਖੁੱਲ੍ਹੇ ਪੰਡਾਲ ’ਚ ਦੀਵਾਨ ਸਜਣਗੇ। ਜਿਥੇ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥੇ ਹਾਜ਼ਰੀ ਭਰਨਗੇ। ਪ੍ਰਬੰਧਕ ਜੋਬਨਪ੍ਰੀਤ ਸਿੰਘ ਨੇ ਦੱਸਿਆ ਕਿ ਸੰਪਟ ਪਾਠਾਂ ਦੀ ਲੜੀ ਸਾਰਾ ਸਾਲ ਡੇਰੇ ’ਚ ਚੱਲਦੀ ਰਹਿੰਦੀ ਹੈ। ਇਸ ਮੌਕੇ ਅਵਤਾਰ ਸਿੰਘ, ਰਮਨਦੀਪ ਸਿੰਘ, ਗੁਰਮੁੱਖ ਸਿੰਘ, ਮਨਜੀਤ ਕੌਰ, ਜਸਵਿੰਦਰ ਕੌਰ ਆਦਿ ਮੌਜੂਦ ਸਨ।