ਭਰਤੀ ਲਈ ਹੁਣ ਤੱਕ 771 ਅਰਜ਼ੀਆਂ ਮਿਲੀਆਂ
ਮੁਲਾਜ਼ਮਾਂ ਦੀ ਭਰਤੀ ਲਈ ਕੁਲ ਮਿਲਾ ਕੇ 771 ਬਿਨੈਕਾਰਾਂ ਨੇ ਅਰਜ਼ੀਆਂ ਦਿੱਤੀਆਂ
Publish Date: Fri, 16 Jan 2026 06:59 PM (IST)
Updated Date: Fri, 16 Jan 2026 07:03 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਨਗਰ ਨਿਗਮ ’ਚ 1196 ਮੁਲਾਜ਼ਮਾਂ ਦੀਆਂ ਭਰਤੀ ਲਈ ਸ਼ੁੱਕਰਵਾਰ ਨੂੰ ਸ਼ਾਮ ਤਕ 771 ਅਰਜ਼ੀਆਂ ਪ੍ਰਾਪਤ ਹੋਈਆਂ। ਭਰਤੀ ਲਈ ਅਰਜ਼ੀਆਂ 27 ਜਨਵਰੀ ਤੱਕ ਲਈਆਂ ਜਾਣਗੀਆਂ ਤੇ ਅਰਜ਼ੀਆਂ ਬੀਤੇ ਕੱਲ੍ਹ ਵੀਰਵਾਰ 15 ਜਨਵਰੀ ਤੋਂ ਲਈਆਂ ਜਾ ਰਹੀਆਂ ਹਨ। ਕਾਬਿਲੇਗ਼ੌਰ ਪਿਛਲੇ 22 ਸਾਲਾਂ ਤੋਂ ਨਿਗਮ ਯੂਨੀਅਨਾਂ ਵੱਲੋਂ ਵੱਖ-ਵੱਖ ਖੇਤਰਾਂ ’ਚ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤੇ ਪਿਛਲੇ ਦਿਨੀਂ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ-ਨਿਗਮ ਨੂੰ 1196 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ, ਜਿਸ ਨੂੰ ਦੇਖਦਿਆਂ ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ।